Wednesday, March 11, 2026

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਚਹੁੰਮੁੱਖੀ ਵਿਕਾਸ ਕਰਵਾਇਆ- ਜਿਆਣੀ

ppn2712201609
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦਾ ਚਹੁੰਮੁੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਪਿੰਡਾਂ ਦੇ ਰਸਤਿਆਂ ਨੂੰ ਪੱਕਾ ਕਰਨ ਲਈ ਲਗਭਗ 3281.47 ਲੱਖ ਰੁਪਏ ਖਰਚ ਕੀਤੇ ਗਏ ਹਨ। ਜਦਕਿ 23.89 ਕਿਲੋਮੀਟਰ ਲੰਬੇ ਰਸਤੇ ਤੇ ਖੜਵੰਜੇ ਲਗਾਏ ਗਏ ਹਨ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਸਰਹੱਦੀ ਪਿੰਡ ਕੇਰੀਆਂ ਵਿਚ ਪਿੰਡ ਦੇ ਲੋਕਾਂ  ਨੂੰ ਸੰਬੋਧਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਵਿਚ ਨਵੀਂਆਂ ਸੰਪਰਕ ਸੜ੍ਹਕਾਂ ਦੇ ਨਿਰਮਾਣ ਤੇ 1397.93 ਲੱਖ ਅਤੇ ਸੰਪਰਕ ਸੜ੍ਹਕਾਂ ਦੀ ਮੁਰੰਮਤ ਤੇ 3191.93 ਲੱਖ ਰੁਪਏ ਖਰਚ ਕੀਤੇ ਗਏ ਹਨ।
ਸ਼੍ਰੀ ਜਿਆਣੀ ਨੇ ਦੱਸਿਆ ਕਿ ਪ੍ਰਧਾਨਮੰਤਰੀ ਗ੍ਰਾਮੀਨ ਸੜ੍ਹਕ ਯੋਜਨਾ ਯਕੀਨ ਤੇ 1670 ਲੱਖ ਰੁਪਏ ਖਰਚ ਕੀਤੇ ਗਏ ਹਨ। ਜਦਕਿ ਹੋਰਨਾਂ ਸੜ੍ਹਥਾਂ ਤੇ ਲਗਭਗ 4249 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਿੰਚਾਈ ਲਈ ਨਹਿਰੀ ਪਾਣੀ ਪੂਰੀ ਮਾਤਰਾ ਵਿਚ ਦਿੱਤਾ ਗਿਆ ਹੈ। ਸ਼੍ਰੀ ਜਿਆਣੀ ਨੇ ਦੱਸਿਆ ਕਿ 1245 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਢਾਂਚੇ ਵਿਚ ਸੁਧਾਰ ਕੀਤਾ ਗਿਆ ਹੈ ਅਤੇ 62 ਨਵੇਂ ਸਿੰਚਾਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁੱਲਾਂ ਤੇ 76.29 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ.ਸਿਸਅਮ ਹਰ ਪਿੰਡ ਵਿਚ ਲਗਾਏ ਗਏ ਹਨ। ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੌਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਵਿਚ ਬਿਜਲੀ ਦਿੱਤੀ ਗਈ ਹੈ ਅਤੇ ਫਾਜ਼ਿਲਕਾ ਲਿਾਕੇ ਵਿਚ 20090 ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਸੁਵਿਧਾ ਦਿੱਤੀ ਗਈ ਹੈ। ਜਿਸ ਨਾਲ ਫਾਜ਼ਿਲਕਾ ਦਾ ਕਿਸਾਨ ਖੁਸ਼ਹਾਲ ਹੋਇਆ ਹੈ। ਪੰਜਾਬ ਵਿਚ ਇਸ ਵਾਰ ਕਿਸਾਨਾਂ ਨੂੰ ਬਿਜਲੀ ਦੀ ਕਮੀ ਨਹੀਂ ਆਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਾਜ਼ਿਲਕਾ ਹਲਕੇ ਵਿਚ 4327 ਨਵੇਂ ਟਿਊਬਵੈਲ ਕੁਨੈਕਸ਼ਨ ਦਿੱਤੇ ਗਏ ਹਨ। ਸ਼੍ਰੀ ਜਿਆਣੀ ਨੇ ਦੱਸਿਆ ਕਿ ਖੇਤੀਬਾੜੀ ਦੇ ਕੰਮ ਨੂੰ ਵਧਾਉਣ ਲਈ ਖੇਤੀ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਹਲਕਾ ਫਾਜ਼ਿਲਕਾ ਵਿਚ ਖੇਤੀ ਲਈ 840 ਲਾਭਪਾਤਰੀਆਂ ਨੂੰ 118 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਫਸਲੀ ਸ਼ਹਿਰ ਦੀਆਂ ਮੰਡੀਆਂ ਮੰਡੀਆਂ ਤੱਕ ਨਾ ਲਿਆਉਣੀ ਪਵੇ ਇਸ ਲਈ ਪਿੰਡ ਪਿੰਡ ਵਿਚ ਖਰੀਦ ਕੇਂਦਰ ਬਣਾਏ ਗਏ। ਕਿਸਾਨਾਂ ਦੇ ਲਈ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ੁੁਰੂ ਸੁਵਿਧਾਵਾਂ ਦਾ ਲੋਕਾਂ ਨੂੰ ਕਾਫ਼ੀ ਲਾਭ ਹੋਇਆ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply