ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦਾ ਸ਼ਹੀਦੀ ਦਿਹਾੜਾ 1 ਜਨਵਰੀ ਦਿਨ ਐਤਵਾਰ 2017 ਨੂੰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਅੱਡਾ ਮੱਝੂਪੁਰਾ ਜੀ.ਟੀ.ਰੋਡ ਫਤਿਹਗਡ੍ਹ ਚੂੜੀਆਂ ਰੋੜ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਬੜੀ ਧੂਮ-ਧਾਮ ਨਾਲ ਵੀ ਮਨਾਇਆ ਜਾਵੇਗਾ। ਇਸ ਸੰਬੰਧੀ ਹੋਰ ਵਧੇੇਰੇ ਜਾਣਕਾਰੀ ਦਿੰਦੀਆਂ ਸਰਬ ਸਾਂਝਾ ਰੰਗਰੇਟਾ ਦਲ ਦੇ ਸੂਬਾਈ ਬੁਲਾਰੇ ਭਾਈ ਗੁਰਿੰਦਰ ਸਿੰਘ ਸਾਬੀ ਗਿੰਲ ਨੇ ਦੱਸਿਆ ਕਿ ਦਲ ਦੀ ਸੂਬਾਈ ਚੇਅਰ ਪਰਸਨ ਮਾਤਾ ਕਰਤਾਰ ਕੌਰ ਗਿੱਲ ਦੀ ਅਗੁਵਾਈ ਦੇ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਸ਼ਰਧਾਲੂਆਂ ਵੱਲੋਂ ਸਾਂਝੇ ਤੌਰ ਤੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਦੀ ਸਫਲਤਾ ਨੂੰ ਲੈ ਕੇ ਸੇਵਾਦਾਰ ਬਾਬਾ ਸੁਖੱਦੇਵ ਸਿੰਘ, ਬਾਬਾ ਸੁਖਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਸ਼ਾਲੂ ਸਿੰਘ ਤੇ ਗੱਬਰ ਸਿੰਘ ਆਦਿ ਗੁਰੂ ਘਰ ਦੇ ਅਨਿਨ ਸੇਵਕਾਂ ਦੀ ਅਗੁਵਾਈ ਹੇਠ ਵੱਖ-ਵੱਖ ਪ੍ਰਕਾਰ ਦੀਆਂ ਕਮੇਟੀਆਂ ਦਾ ਗੱਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸੱਜੇਗਾ। ਜਿਸ ਦੌਰਾਨ ਪੰਥ ਦੇ ਮਹਾਨ ਢਾਡੀ, ਰਾਗੀ ਤੇ ਕਵਿਸ਼ਰੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਤਾਂ ਨੂੰ ਨਿਹਾਲ ਕਰਨਗੇ। ਜਦੋਂ ਕਿ ਕਈ ਨਿਹੰਗ ਸਿੰਘ ਜੱਥੇਬੰਦੀਆਂ ਤੇ ਬੁੱਧੀਜੀਵੀ ਵਰਗ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਕੇ ਸ਼ਹੀਦ ਭਾਈ ਜੀਵਨ ਸਿੰਘ ਜੀ ਦੀ ਜੀਵਨੀ ਤੇ ਰੌਸ਼ਨੀ ਪਾਉਣ ਤੋਂ ਇਲਾਵਾ ਸਿੱਖ ਗੁਰੂਆਂ ਦੇ ਕੁਰਬਾਨੀਆਂ ਭਰੇ ਸੁਨਿਹਰੀ ਇਤਿਹਾਸ ਦੀ ਗਾਥਾ ਬਿਆਨ ਕਰਨਗੇ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਨ ਤੋਂ ਇਲਾਵਾ ਗਤਕਾ ਪਾਰਟੀਆਂ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਗਤਕੇ ਦਾ ਪ੍ਰਦਰਸ਼ਨ ਕਰਨਗੀਆਂ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media