
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸ. ਬਿਜੈ ਸਿੰਘ ਵਧੀਕ ਸਕੱਤਰ ਦੀ ਅਗਵਾਈ ’ਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਜੈਕਾਰਿਆਂ ਦੀ ਗੂੰਜ ’ਚ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਹੋਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਿਜੈ ਸਿੰਘ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ 20 ਦਸੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋ ਚੁੱਕੀ ਹੈ ਜੋ 31 ਦਸੰਬਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਦੱਸਿਆ ਕਿ ਅੱਜ ਤਕਰੀਬਨ 150 ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ ਹੈ ਜੋ ਦਸਮ ਪਿਤਾ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਸਮੇਂ ਪ੍ਰਬੰਧਾਂ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਏਗਾ।
ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media