Monday, July 8, 2024

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਅਵਤਾਰ ਸਿੰਘ ਦੁਬਈ ਨੇ ਭੇਜੀ ਸਹਾਇਤਾ ਰਾਸ਼ੀ

sakhira
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਪਰੀਮੋ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਪੰਥਕ ਹਿੱਤਾਂ ਦੀ ਖਾਤਿਰ ਆਪਾ ਵਾਰਨ ਵਾਲੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੇ ਜਾਣ ਦੇ ਸ਼ੁਰੂ ਕੀਤੇ ਗਏ ਸਿਲਸਿਲੇ ਦੇ ਤਹਿਤ ਸੰਨ 1992 ਦੇ ਦੌਰ ਦੌਰਾਨ ਸ਼ਹੀਦ ਹੋਏ ਭਾਈ ਗੁਰਮੇਜ਼ ਸਾਧਪੁਰ ਦੇ ਭਰਾ ਸੁਰਜਨ ਸਿੰਘ ਦੀ ਧੀਅ ਦੇ ਵਿਆਹ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੁਬਈ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਦੁਬੱਈ ਦੇ ਵੱਲੋਂ ਕੁੱਝ ਰਾਸ਼ੀ ਭੇਜੀ ਗਈ।ਜੋ ਕਿ ਪਾਰਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਸੁਰਜਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸੌਂਪੀ ਗਈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਸਹਾਇਤਾ ਰਾਸ਼ੀ ਉਨ੍ਹਾਂ ਪਰਿਵਾਰਾਂ ਨੂੰ ਭੇਜੀ ਜਾਂਦੀ ਹੈ, ਜਿਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੇ ਆਪਣਾ ਆਪ ਪੰਥ ਦੇ ਲੇਖੇ ਲਾਇਆ ਹੋਵੇ।ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਬੈਠੇ ਪੰਥਕ ਹਿਤੈਸ਼ਿਆਂ ਵੱਲੋਂ ਸਹਾਇਤਾ ਰਾਸ਼ੀ ਫੰਡ ਦੇ ਰੂਪ ਇਕੱਠੀ ਕੀਤੀ ਜਾਂਦੀ ਹੈ ਤੇ ਫਿਰ ਕੁਰਬਾਨੀ ਵਾਲੇ ਪਰਿਵਾਰਾਂ ਨੂੰ ਸਮੇਂ-ਸਮੇਂ ਤੇ ਭੇਜੀ ਜਾਂਦੀ ਹੈ।ਉਨਾਂ ਕਿਹਾ ਕਿ ਅਵਤਾਰ ਸਿੰਘ ਦੁਬਈ ਵੱਲੋਂ ਸੁਰਜਨ ਸਿੰਘ ਦੀ ਬੇਟੀ ਦੇ ਵਿਆਹ ਤੇ ਭੇਜੀ ਗਈ ਸਹਾਇਤਾ ਰਾਸ਼ੀ ਉਸੇ ਸਿਲਸਿਲੇ ਦਾ ਹਿੱਸਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਪ੍ਰਧਾਨ ਸ਼੍ਰੀ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਤੇ ਇਸ ਤੋਂ ਪਹਿਲਾਂ ਵੀ ਇਹ ਸਿਲਸਿਲਾ ਚੱਲਦਾ ਆ ਰਿਹਾ ਹੈ ਤੇ ਭਵਿੱਖ ਵਿੱਚ ਵੀ ਚੱਲਦਾ ਰਹੇਗਾ।ਇਸ ਮੌਕੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਬਲਜਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਕੋਟ ਖਾਲਸਾ, ਨੱਥਾ ਸਿੰਘ ਆਦਿ ਹਾਜ਼ਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply