Monday, July 8, 2024

ਸੁਵਿਧਾ ਕਰਮਚਾਰੀਆਂ ਵਲੋਂ 112ਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ

ppn2812201602
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਮੂਹ ਪੰਜਾਬ ਦੇ ਸੁਵਿਧਾ ਸੈਂਟਰ ਦੇ ਮੁਲਾਜ਼ਮਾਂ ਨਾਲ ਅਕਾਲੀ/ਭਾਜਪਾ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਸੁਵਿਧਾ ਕਰਮਚਾਰੀਆਂ ਦਾ ਧਰਨਾ ਅੱਜ ਵੀ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਵਿਖੇ ਜਾਰੀ ਰਿਹਾ। ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਪ੍ਰੈੱਸ ਨੁੰ ਦੱਸਿਆ ਕਿ ਅਕਾਲੀ/ਭਾਜਪਾ ਸਰਕਾਰ ਵਲੋਂ ਸੇਵਾਵਾਂ ਰੈਗੂਲਰ ਕਰਨ ਸੰਬੰਧੀ ਜੋ ਸੁਵਿਧਾ ਕਰਮਚਾਰੀਆਂ ਕੋਲੋਂ ਡਾਟਾ ਲਿਆ ਗਿਆ ਸੀ, ਉਹ ਪੰਜਾਬ ਸਰਕਾਰ ਵਲੋਂ ਧੋਖਾਧੜੀ ਕਰਦਿਆਂ ਨਿੱਜੀ ਕੰਪਨੀ ਬੀ.ਐੱਲ.ਐਸ. ਪ੍ਰਾਈਵੇਟ ਲਿਮਟਿਡ ਨੁੰ ਸੌਂਪ ਦਿੱਤਾ ਗਿਆ। ਇੱਕ ਸਤੰਬਰ 2016 ਨੁੰ ਡਾਇਰੈਕਟਰ ਗਵਰਨੈੱਸ ਰਿਫਾਰਮ ਵਲੋਂ ਆਯੋਜਿਤ ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ ਸੱਪਸ਼ਟ ਕੀਤਾ ਗਿਆ ਕਿ ਸੁਵਿਧਾ ਕਰਮਚਾਰੀਆਂ ਨੁੰ ਹਰ ਹਾਲ ਵਿੱਚ ਨਿੱਜੀ ਕੰਪਨੀ ਜੁਆਇਨ ਕਰਨੀ ਪਵੇਗੀ, ਜਿਸ ਦੇ ਰੋਸ ਵਜੋਂ ਯੂਨੀਅਨ ਨੇ ਫ਼ੈਸਲਾ ਕੀਤਾ ਕਿ ਉਹ ਸਾਰੇ ਸੇਵਾ ਕੇਂਦਰਾਂ ਨੂੰ ਜੁਆਇਨ ਨਹੀਂ ਕਰਨਗੇ ਤੇ ਆਪਣਾ ਹੱਕ ਪ੍ਰਾਪਤ ਕਰਨ ਲਈ ਸਰਕਾਰ ਦੇ ਤੁਗਲਕੀ ਹੁਕਮ ਦੇ ਵਿਰੁੱਧ ਮਿਤੀ 07/09/2016 ਤੋਂ ਸੰਘਰਸ਼ ਦੇ ਰਾਹ ’ਤੇ ਚੱਲਣਗੇ। ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਅੜੀਅਲ ਵਤੀਰੇ ਕਰਕੇ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦਾ ਸੰਘਰਸ਼ ਅੱਜ 111ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸੂਬਾ ਪ੍ਰਧਾਨ ਰਵਿੰਦਰ ਸਿੰਘ ਨੇ ਪ੍ਰੈੱਸ ਨੂੰ ਅੱਗੇ ਦੱਸਿਆ ਕਿ ਸੁਵਿਧਾ ਕਰਮਚਾਰੀਆਂ ਦੀਆਂ ਮੰਗਾਂ ਨੁੰ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਸੁਵਿਧਾ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਰਵੱਈਏ ਕਰਕੇ ਸੁਵਿਧਾ ਕਾਮਿਆਂ ਨੇ ਫ਼ੈਸਲਾ ਕੀਤਾ ਹੈ ਕਿ ਚੋਣਾਂ ਦੌਰਾਨ ਪੰਜਾਬ ਦੇ ਹਰ ਜ਼ਿਲ੍ਹੇ ’ਚ ਇਸ ਅਕਾਲੀ/ਭਾਜਪਾ ਸਰਕਾਰ ਦਾ ਭੰਡੀ-ਪ੍ਰਚਾਰ ਕੀਤਾ ਜਾਵੇਗਾ ਅਤੇ ਜਨਤਾ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਪੜੇ-ਲਿਖੇ, ਤਜੁਰਬੇਕਾਰ ਨੌਜਵਾਨਾ ਨੁੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। 12-12 ਸਾਲ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਵਾਉਣ ਤੋਂ ਬਾਅਦ ਇਨ੍ਹਾਂ ਮੁਲਾਜਮਾਂ ਨੁੰ ਪੱਕੇ ਕਰਨ ਦੀ ਬਜਾਏ ਨਿੱਜੀ ਕੰਪਨੀਆਂ ਵਿੱਚ ਦਿੱਤਾ ਜਾ ਰਿਹਾ ਹੈ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply