
ਬਠਿੰਡਾ, 28 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਦੇ ਨਜ਼ਦੀਕ ਪਿੰਡਾਂ ਵਿਚ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਭਾਗੀ ਬਾਂਦਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਵਲੋਂ ਵੱਡੇ-ਛੋਟੇ ਸ਼ਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈਣ ਅਤੇ ਆਪਣੇ ਵਿਰਸੇ ਨੂੰ ਅਪਣਾਉਣ । ਉਨ੍ਹਾਂ ਨੇ ਖਾਸ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਮਾਤਾ ਗੁਜਰ ਕੌਰ ਜੀ ਵਾਂਗੂੰ ਆਪਣੇ ਆਪ ਨੂੰ ਢਾਲ ਕੇ ਆਪਣੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣ ਤਾਂ ਕਿ ਕੌਮ ਚੜ੍ਹਦੀ ਕਲਾਂ ਵੱਲ ਜਾ ਸਕੇ। ਉਨ੍ਹਾਂ ਨੇ ਆਉਣ ਵਾਲੀਆਂ 2017 ਚੋਣਾਂ ਵੇਲੇ ਵਰਤਾਏ ਜਾਣ ਵਾਲੇ ਨਸ਼ਿਆਂ ਪ੍ਰਤੀ ਹਾਜ਼ਰ ਸੰਗਤਾਂ ਨੂੰ ਸੁਚੇਤ ਕਰਦੇ ਹੋਏ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਕਿਉਕਿ ਇਹ ਨਸ਼ੇ ਇਨ੍ਹੇ ਭਿਆਨਕ ਮਾਰੂ ਨਤੀਜੇ ਕੱਢਦੇ ਹਨ ਕਿ ਆਉਣ ਵਾਲੀਆਂ ਪੀੜ੍ਹੀਆਂ ਸਰੀਰਕ ਅਤੇ ਦਿਮਾਗੀ ਤੌਰ ’ਤੇ ਗੁਲਾਮ ਹੋ ਜਾਣ ਗਈਆਂ।ਜੋ ਅਸੀ ਸੁਚੇਤ ਨਾ ਹੋਏ ਤਾਂ ਆਉਣ ਵਾਲੀ ਨਸਲ ਨੇ ਸਾਨੂੰ ਮਾਫ਼ ਨਹੀ ਕਰਨਾ। ਇਸ ਕਰਕੇ ਨਸ਼ਿਆਂ ਦੇ ਖਿਲਾਫ਼ ਜਾਗਰੂਕ ਕਦਮ ਚੁੱਕਣ ਦੀ ਲੋੜ ਹੈ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਸਕਰਨ ਸਿੰਘ ਸਿਵੀਆਂ ਨੂੰ ਗੁਰੂ ਦੀ ਬਖ਼ਸ ਸਿਰਪਾੋਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਬਾਬਾ ਹਰਦੀਪ ਸਿੰਘ ਮਾਹੀ ਨੰਗਲ, ਬਾਬਾ ਸੁੱਖਪਾਲ ਸਿੰਘ ਸੇਵਾਦਾਰ ਗੁਰਦੁਆਰਾ ਸਾਹਿਬ ਪ੍ਰਧਾਨ ਗੁਰਜੰਟ ਸਿੰਘ,ਇਕਬਾਲ ਸਿੰਘ ਸੋਨੀ ਤੋਂ ਇਲਾਵਾ ਪੰਚਾਇਤ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media