Sunday, October 4, 2026

ਜੰਗਨਾਮਾ ਭਾਈ ਨੰਦ ਲਾਲ ਜੀ ਦੀ ਕਥਾ ਸ਼ੁਕਰਵਾਰ ਤੋਂ

rana-paramjit-singh
ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਵਿੱਚ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ, ਬਾਣੇ ਅਤੇ ਵਿਰਸੇ ਨਾਲ ਜੋੜਨ ਦੀ ਅਰੰਭੀ ਹੋਈ ਕਥਾ-ਲੜੀ ਨੂੰ ਅਗੇ ਤੋਰਦਿਆਂ, ਸ਼ੁਕਰਵਾਰ, 30 ਦਸੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਵਲੋਂ ਭਾਈ ਨੰਦ ਲਾਲ ਜੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਵਿੱਚ ਕਲਮਬੰਦ ਕੀਤੀ ਗਈ ਰਚਨਾ ‘ਜੰਗਨਾਮਾ ਦੀ ਅਰਥਾਂ ਅਤੇ ਵਿਆਖਿਆ ਸਹਿਤ ਕੱਥਾ ਸ਼ੁਕਰਵਾਰ, 30 ਦਸੰਬਰ ਤੋਂ ਵੀਰਵਾਰ, 5 ਜਨਵਰੀ ਤਕ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply