Monday, October 5, 2026

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅਯੋਜਿਤ

Guru Gobind SIngh Ji
ਧੂਰੀ, 28 ਦਸੰਬਰ (ਪ੍ਰਵੀਨ ਗਰਗ)- ਸਥਾਨਕ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ) ਵੱਲੋ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸਨਾਤਨ ਧਰਮ ਸਭਾ ਆਸ਼ਰਮ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੋਕੇ ਸੂਰਜ ਮੂਨੀ ਜੀ ਮਹਾਰਾਜ (ਡੇਰਾ ਬਾਬਾ ਚੜਦੀ ਕਲਾ) ਨੇ ਵੀ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਸਿੱਖ ਸੰਗਤ ਦੇ ਸੰਯੋਜਕ ਜ਼ਸਵੀਰ ਨੇ ਦੱਸਿਆ ਕਿ ਕਿਸ ਤਰਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜ਼ੀ ਨੇ ਧਰਮ ਅਤੇ ਦੇਸ਼ ਲਈ ਆਪਣਾ ਸਭ ਕੁਝ ਵਾਰ ਦਿੱਤਾ।ਉਹਨਾ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋੋ ਪ੍ਰੇਰਣਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗਰੀਬਾਂ ਅਤੇ ਕਮਜੋਰ ਵਿਅਕਤੀਆਂ ਦੀ ਮੱਦਦ ਕਰਨੀ ਚਾਂਹੀਦੀ ਹੈ।ਉਨਾ ਸਮਾਜ ਅੰਦਰ ਹੋ ਰਹੇ ਧਰਮ ਪਰਿਵਰਤਨ ਦੀ ਨਿੰਦਾ ਕੀਤੀ। ਇਸ ਮੋਕੇ ਸੰਘ ਚਾਲਕ ਯੋਗੇਸ਼ ਸਿੰਗਲਾ, ਜ਼ੋਕੀ ਜਿੰਦਲ ਅਤੇ ਸੰਘ ਦੇ ਹੋਰ ਮੈਂਬਰ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply