Sunday, October 11, 2026

ਦੁਰਗਿਆਣਾ ਮੰਦਿਰ ਸੁੰਦਰੀਕਰਨ ਪ੍ਰਾਜੈਕਟ ਲਈ 6.19 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ

ppn2812201619
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਦੁਰਗਿਆਣਾ ਮੰਦਿਰ ਵਿਖੇ ਚੱਲ ਰਹੇ ਸੁੰਦਰੀਕਰਨ ਦੇ ਕੰਮ ਲਈ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਮੀਟਿੰਗ ਕਰਕੇ 6.19 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੀ. ਆਈ. ਡੀ. ਬੀ ਤੋਂ ਪਾਸ ਕਰਵਾ ਦਿੱਤੀ ਗਈ। ਸ੍ਰੀ ਜੋਸ਼ੀ ਨੇ ਕਿਹਾ ਕਿ ਦੁਰਗਿਆਣਾ ਮੰਦਿਰ ਦੇ ਸੁੰਦਰੀਕਰਨ ਦੇ ਕੰਮ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਨੂੰ ਵਿਸ਼ਵ ਪੱਧਰੀ ਦਿੱਖ ਦਿੱਤੀ ਜਾਵੇਗੀ।
ਚੰਡੀਗੜ੍ਹ ਵਿਚ ਜ਼ਰੂਰੀ ਰੁਝੇਵਿਆਂ ਕਾਰਨ ਸ੍ਰੀ ਜੋਸ਼ੀ ਵੱਲੋਂ 6.19 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਆਪਣੇ ਵਿਭਾਗ ਦੇ ਵਿਸ਼ੇਸ਼ ਅਧਿਕਾਰੀ ਰਾਹੀਂ ਅੰਮ੍ਰਿਤਸਰ ਭੇਜਿਆ, ਜਿਹੜਾ ਕਿ ਉਨ੍ਹਾਂ ਦੇ ਨਿੱਜੀ ਸਹਾਇਕ ਸ੍ਰੀ ਰਾਕੇਸ਼ ਮਿੰਟੂ ਵੱਲੋਂ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਸ੍ਰੀ ਰਮੇਸ਼ ਸ਼ਰਮਾ, ਜਨਰਲ ਸਕੱਤਰ ਸ੍ਰੀ ਅਰੁਣ ਖੰਨਾ ਅਤੇ ਪੈਟਰਨ ਸ੍ਰੀ ਰਾਮ ਪਰਕਾਸ਼ ਦੀ ਹਾਜ਼ਰੀ ਵਿਚ ਨਗਰ ਸੁਧਾਰ ਟਰੱਸਟ ਦੇ ਐਸ.ਈ ਸ੍ਰੀ ਰਾਜੀਵ ਸੇਖੜੀ ਨੂੰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਦੁਰਗਿਆਣਾ ਮੰਦਿਰ ਸੁੰਦਰੀਕਰਨ ਪ੍ਰਾਜੈਕਟ ਦਾ ਮਹੂਰਤ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਬੀਤੇ ਦਿਨੀਂ ਕੀਤਾ ਗਿਆ ਸੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply