Friday, July 3, 2026

ਸਿੱਖ ਧਰਮ ਨੂੰ ਅਪਨਾਉਣ ਵਾਲੇ ਵਿਦੇਸ਼ੀ ਵਫ਼ਦ ਦਾ ਸ਼ੋ੍ਮਣੀ ਕਮੇਟੀ ਵੱਲੋਂ ਸਨਮਾਨ

ppn2812201625
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)-  ਸਤਪਾਲ ਸਿੰਘ ਖਾਲਸਾ ਤੇ ਬਹਾਦਰ ਸਿੰਘ ਦੀ ਅਗਵਾਈ ’ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀਆਂ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਨਾਇਆ ਹੈ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਣ ਤੇ ਦਫਤਰ ਸ਼ੋ੍ਰਮਣੀ ਕਮੇਟੀ ਵਿਖੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਹ ਵਫਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਪਹੁੰਚਿਆ ਹੈ।ਵਫਦ ਵਿੱਚ ਸ਼ਾਮਲ ਮੈਂਬਰ ਅਮਰੀਕਾ, ਚੀਨ, ਅਰਜਨਟੀਨਾ, ਇਟਲੀ, ਰੂਸ, ਇੰਗਲੈਂਡ ਤੇ ਕੈਨੇਡਾ ਨਾਲ ਸਬੰਧਤ ਹਨ।
ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਵਫਦ ਨੂੰ ਸੰਬੋਧਨ ਕਰਦਿਆਂ ਕਿਹਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਪਾਲ ਸਿੰਘ ਖਾਲਸਾ ਦੀ ਅਗਵਾਈ ’ਚ ਆਏ ਵਫਦ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਤਪਾਲ ਸਿੰਘ ਵੱਲੋਂ ਵਫਦ ’ਚ ਸ਼ਾਮਲ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਆਏ ਇਸ ਵਫਦ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਹਰ ਤਰ੍ਹਾਂ ਦੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ।
ਵਿਦੇਸ਼ੀ ਵਫਦ ਵੱਲੋਂ ਸਤਪਾਲ ਸਿੰਘ ਨੇ ਸ਼ੋ੍ਰਮਣੀ ਕਮੇਟੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।ਵਫਦ ਦੇ ਮੈਂਬਰਾਂ ਨੇ ਸਿੱਖ ਧਰਮ ਸਬੰਧੀ ਜਾਣਕਾਰੀ ਪ੍ਰਾਪਤ ਕਰਕੇ ਇਸ ਦੀਆਂ ਅਮੀਰ ਪਰੰਪਰਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਖਬੀਰ ਸਿੰਘ ਵਧੀਕ ਮੈਨੇਜਰ ਤੇ ਹੋਰ ਹਾਜ਼ਰ ਸਨ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply