
ਅਲਗੋਂ ਕੋਠੀ, 29 ਦਸੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਅਲਗੋਂ ਕੋਠੀ) – ਪੰਜਾਬ ਸਰਕਾਰ ਵਲੋਂ ਪਿਛਲੇ 9 ਸਾਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਜਿਥੇ ਸੂੱਬੇ ਦਾ ਸਰਵੱਪਖੀ ਵਿਕਾਸ ਹੋਇਆ ਹੈ, ਉਥੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਹਰੇਕ ਪਿੰਡ ਵਿੱਚ ਗਲੀਆਂ, ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ ਨਾਲ ਪੀਣ ਵਾਲੇ ਪਾਣੀ ਲਈ ਆਰ.ਓ ਸਿਸਟਮ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਦਿਵਾਈ ਜਾ ਰਹੀ ਹੈ।ਇਹ ਪ੍ਰਗਟਾਵਾ ਸਰਪੰਚ ਸੁਖਵਿੰਦਰ ਸਿੰਘ ਮਹਿਲ ਨੇ ਪਿੰਡ ਕਲੰਜਰ ਵਿਖੇ ਗਲੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮ ਦਾ ਜਾਇਜਾ ਲੈਦਿਆਂ ਕੀਤਾ।ਉਨਾਂ ਕਿਹਾ ਕਿ ਹਲਕਾ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਵੱਲੋਂ ਬਿਨਾ ਕਿਸੇ ਭੇਦ ਭਾਵ ਦੇ ਪਿੰਡਾਂ ਨੂੰ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ ਅਤੇ ਪੋ੍ਰ: ਵਲਟੋਹਾ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਹੱਦੀ ਹਲਕਾ ਖੇਮਕਰਨ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੈ।ਉਨਾਂ ਕਿਹਾ ਕਿ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ `ਚ ਅਕਾਲੀ ਦਲ ਵਿਕਾਸ ਦੇ ਮੁਦੇ ਤੇ ਚੋਣ ਲੜੇਗਾ ਅਤੇ ਹਲਕਾ ਖੇਮਕਰਨ ਤੋਂ ਪੋ੍ਰ: ਵਲਟੋਹਾ ਬੜੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਸ਼ੌ੍ਰਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ।ਇਸ ਮੋਕੇ ਸਵਰਨ ਸਿੰਘ ਮਹਿਲ, ਚੇਅਰਮੈਨ ਸਲਵਿੰਦਰ ਸਿੰਘ, ਸਰਪੰਚ ਜਰਨੈਲ ਸਿੰਘ, ਗੁਰਦੇਵ ਸਿੰਘ ਡੀ.ਜੇ, ਗੁਰਲਾਲ ਸਿੰਘ ,ਚਰਨਜੀਤ ਸਿੰਘ ਮਹਿਲ , ਬਾਜ ਸਿੰਘ ਮੈਂਬਰ ਆਦਿ ਹਾਜਰ ਸਨ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media