
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਦੇ ਸਮੂਹ ਠੇਕਾ ਆਧਾਰਿਤ ਕਰਮਚਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਿਸ ਤਰ੍ਹਾਂ ਸਮੂਹ ਪੰਜਾਬ ਦੇ ਕਰੀਬਨ 30,000 ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਿਤ ਕੀਤੀਆਂ ਗਈਆਂ ਹਨ, ਉਸੇ ਤਰ੍ਹਾਂ ਸੁਵਿਧਾ ਸੈਂਟਰ ਦੇ ਕਰਮਚਾਰੀ ਜੋ ਪਿਛਲੇ 12 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ, ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਰੈਗੂਲਰ ਕਰਨ ਲਈ ਯੋਗ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸੂਬਾ ਭਰ ਦੇ ਡਿਪਟੀ ਕਮਿਸ਼ਨਰਾਂ ਨੇ ਸੁਵਿਧਾ ਕਰਮਚਾਰੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਾਂ ਕਿ ਸੁਵਿਧਾ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਿਤ ਹੋਣ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸੁਵਿਧਾ ਕਰਮਚਾਰੀਆਂ ਵਲੋਂ ਅੱਜ 114ਵੇਂ ਦਿਨ ਵੀ ਡੀ.ਸੀ ਦਫ਼ਤਰ ਜ਼ਿਲ੍ਹਾ ਬਠਿੰਡਾ ਵਿਖੇ ਧਰਨਾ ਜਾਰੀ ਰਿਹਾ ਤੇ ਉਹ ਅਕਾਲੀ-ਭਾਜਪਾ ਸਰਕਾਰ ਤੋਂ ਆਸ ਕਰਦੇ ਹਨ ਕਿ ਜਿਥੇ ਸੂਬਾ ਭਰ ਦੇ 30000 ਕਰਮਚਾਰੀ ਪੱਕੇ ਕੀਤੇ ਜਾ ਰਹੇ ਹਨ ਉਥੇ ਸੁਵਿਧਾ ਕਰਮਚਾਰੀਆਂ ਨੁੰ ਮਾਯੂਸ ਨਹੀਂ ਕੀਤਾ ਜਾਵੇਗਾ।113 ਦਿਨਾਂ ਤੋਂ ਸੰਘਰਸ਼ ਕਰ ਰਹੇ ਸੁਵਿਧਾ ਕਰਮਚਾਰੀਆਂ ਦੀ ਸਰਕਾਰ ਨਾਲ ਇਸ ਮਸਲੇ ਸੰਬੰਧੀ ਕਾਫ਼ੀ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਆਪਣੇ ਧੱਕੜ ਰਵਈਏ ਤੋਂ ਟਸ ਤੋਂ ਮਸ ਨਹੀਂ ਹੋ ਰਹੀ। ਸੁਵਿਧਾ ਕਾਮਿਆਂ ਨੇ ਸਮੂਹ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੇ ਇਸ ਰਵਈਏ ਨੂੰ ਬਦਲਣ ਬਾਰੇ ਨਹੀਂ ਸੋਚੇਗੀ ਤਾਂ ਆਪਣੇ ਪਰਿਵਾਰ ਅਤੇ ਬੱਚਿਆਂ ਨੁੰ ਪਾਲਣ ਤੋਂ ਅਸਮਰਥ ਸਮੂਹ ਕਾਮੇ ਆਤਮ ਦਾਹ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media