Sunday, February 22, 2026

ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਨੇ ਪਿਛਲੀ ਤਿਮਾਹੀ ਦੋਰਾਨ 52423 ਲੱਖ ਦੇ ਕਰਜੇ ਵੰਡੇ

ppn2912201616
ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ  40931 ਲੱਖ ਦੇ ਮਿੱਥੇ ਟੀਚੇ ਦੇ ਮੁਕਾਬਲੇੇ 52423 ਲੱਖ ਰੁਪਏ ਦੇ ਕਰਜੇ ਪਿਛਲੀ ਤਿਮਾਹੀ ਦੋਰਾਨ ਵੰਡੇ ਹਨ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਬੈਂਕਾਂ ਦੀ ਜਿਲ੍ਹਾ ਸਲਾਹਕਾਰ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਕੇ. ਬਹਿਲ ਏ.ਜੀ.ਐਮ ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਕਪੂਰਥਲਾ, ਸੰਜੀਵ ਸਰਮਾ ਡੀ.ਡੀ. ਐਮ. ਨਬਾਰਡ, ਕੇ.ਕੇ ਸ਼ਰਮਾ ਅਧਿਕਾਰੀ ਰਿਜਰਵ ਬੈਂਕ, ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਰਾਜੇਸ ਗੁਪਤਾ ਜਿਲ੍ਹਾ ਲੀਡ ਬੈਂਕ ਮੈਨੇਜਰ ਅਤੇ ਵੱਖ ਵੱਖ ਬੈਂਕਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਲਈ ਦਿੱਤੇ ਗਏ ਕਰਜਿਆਂ  ਵਿੱਚੋਂ ਖੇਤੀਬਾੜੀ ਖੇਤਰ ਲਈ 26448 ਲੱਖ ਰੁਪਏ, ਲਘੂ ਉਦਯੋਗ ਖੇਤਰ ਲਈ 19103 ਲੱਖ ਰੁਪਏ ਅਤੇ ਦੂਸਰੇ ਖੇਤਰਾਂ ਲਈ 6872 ਲੱਖ ਰੁਪਏ ਦੇ ਕਰਜੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਬੈਂਕਾਂ ਰਾਹੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਂਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਉਨ੍ਹਾਂ ਕਿਹਾ ਕਿ ਜਿਸ ਬੈਂਕ ਦੀ ਕਾਰਗੁਜਾਰੀ 50 ਪ੍ਰਤੀਸਤ ਤੋਂ ਘੱਟ ਹੋਵੇਗੀ ਉਸ ਦੇ ਵਿਰੁੱਧ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗਰੀਬ ਲੋਕਾਂ ਅਤੇ ਪੜੇ ਲਿੱਖੇ ਬੇਰੋਜਗਾਰ ਨੋਜਵਾਨ  ਲਈ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋਂ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਰੋਜਗਾਰ ਚਲਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਕੈਸਲੈਸ ਅਤੇ ਡਿਜੀਟਲ ਬੈਕਿੰਗ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਅਤੇ ਕੈਂਪ ਲਗਾਉਂਣ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਬੈਂਕਾਂ ਦੀਆਂ ਲੋਕ ਭਲਾਈ ਸਕੀਮਾਂ ਦੇ ਨਾਲ ਨਾਲ ਵੋਟ ਬਣਾਓ ਅਤੇ ਵੋਟ ਪਾਓ ਬਾਰੇ ਵੀ ਜਾਗਰੂਕ ਕਰਨ। ਉਨ੍ਹਾਂ ਨੇ ਇਸ ਮੋਕੇ ਤੇ ਵੋਟਰ ਜਾਗਰੂਕਤਾਂ ਨੂੰ ਲੈ ਕੇ ਇਕ ਸਲੋਗਨ ਵੀ ਜਾਰੀ ਕੀਤਾ।
ਸ੍ਰੀ ਰਾਜੇਸ ਗੁਪਤਾ ਚੀਫ ਲੀਡ ਜਿਲ੍ਹਾ ਮੈਨੇਂਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਨੇ ਮੀਟਿੰਗ ਵਿੱਚ ਵਿਸਵਾਸ਼ ਦੁਆਇਆ ਕਿ ਬੈਂਕਾਂ ਦੇ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਆਮ ਲੋਕਾ ਨੂੰ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply