Wednesday, October 7, 2026

ਬੀਬੀ ਰਾਜਵਿੰਦਰ ਕੌਰ ਰਾਜ ਡਾਇਰੈਕਟਰ ਵੈਲਫੇਅਰ ਬੋਰਡ ਪੰਜਾਬ ਬਣਨ `ਤੇ ਸਨਮਾਨਿਤ

ppn2912201617
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਜੱਥਾ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਡਾਇਰੈਕਟਰ ਵੈਲਫੇਅਰ ਬੋਰਡ ਬਣਨ `ਤੇ ਜਰਨਲ ਸਕੱਤਰ ਬੀਬੀ ਰੀਤੂ ਅਰੋੜਾ ਵੱਲੋਂ ਅਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸ਼ਹਿਰੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਉਚੇਚੇ ਤੋਰ `ਤੇ ਪਹੁੰਚੇ।ਬੀਬੀ ਰਾਜਵਿੰਦਰ ਕੌਰ ਰਾਜ ਨੇ ਆਈਆਂ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆਂ, ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਜਗੀਰ ਕੌਰ ਦੀ ਬਦੋਲਤ ਇਸਤਰੀ ਵਿੰਗ ਵਿਚ ਲੰਬੇਂ ਸਮੇਂ ਤੋਂ ਕੀਤੀਆਂ ਜਾ ਰਹੀਆਂ ਵਧੀਆਂ ਸੇਵਾਵਾਂ ਬਦਲੇ ਇਹ ਮਾਣ ਬਖਸ਼ਿਆਂ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੌਣਾਂ ਵਿਚ ਸ਼੍ਰੌਮਣੀ ਅਕਾਲੀ ਦਲ ਇਤਿਹਾਸ ਰੱਚੇਗਾ।ਇਸ ਮੌਕੇ ਸੁਰਜੀਤ ਕੌਰ, ਮਨਦੀਪ ਮਨੂੰ, ਸੁਰਜੀਤ ਕੌਰ, ਪ੍ਰਿਆ, ਚਰਨਜੀਤ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਦਿਲਪ੍ਰੀਤ ਕੌਰ, ਸਵਰਣ ਕੌਰ, ਆਸ਼ਾ ਰਾਣੀ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply