Wednesday, October 7, 2026

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 400 ਮੁਲਾਜ਼ਮ ਸਹਿਯੋਗ ਕਰਨਗੇ – ਪ੍ਰੋ. ਬਡੂੰਗਰ

kirpal-s-badungar
ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਪੱਤ੍ਰਿਕਾ ਲਿਖ ਕੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਪ੍ਰਬੰਧਕੀ ਸਹਿਯੋਗ ਮੰਗਿਆ ਗਿਆ ਹੈ।ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਪ੍ਰੈਸ ਬਿਆਨ ਰਾਹੀਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਸ ਸਬੰਧੀ ਦੱਸਿਆ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਡਾ. ਰੂਪ ਸਿੰਘ ਤੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਦੀ ਅਗਵਾਈ ਵਿੱਚ 400 ਤੋਂ ਜ਼ਿਆਦਾ ਅਧਿਕਾਰੀ ਅਤੇ ਕਰਮਚਾਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭੇਜੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ ਸਕੱਤਰ, ਮੈਨੇਜਰ, ਇੰਚਾਰਜ, ਸੁਪਰਵਾਈਜ਼ਰ ਅਤੇ ਕਲੈਰੀਕਲ ਅਮਲਾ ਸ਼ਾਮਲ ਹੈ।ਸ਼ੋ੍ਰਮਣੀ ਕਮੇਟੀ ਵੱਲੋਂ ਭੇਜਿਆ ਗਿਆ ਇਹ ਅਮਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸਮਾਗਮਾਂ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰੇਗਾ ਤਾਂ ਜੋ ਦਸਮੇਸ਼ ਪਾਤਸ਼ਾਹ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਜਾਹੋ-ਜਲਾਲ ਨਾਲ ਮਨਾਇਆ ਜਾ ਸਕੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply