Tuesday, August 11, 2026

ਹਰਜਿੰਦਰ ਸਿੰਘ ਦਿਲਗੀਰ ਵੱਲੋਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਵਿਰੋਧ

ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਹਰਜਿੰਦਰ ਸਿੰਘ ਦਿਲਗੀਰ ਵੱਲੋਂ ਇਕ ਵੀਡੀਓ ਰਾਹੀਂ ਸਿੱਖ ਇਤਿਹਾਸ ਸਬੰਧੀ ਕੀਤੀਆਂ ਵਿਵਾਦਤ ਟਿੱਪਣੀਆਂ ਦੀ ਖ਼ਬਰ ਨਸ਼ਰ ਹੋਣ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧ ਵਿੱਚ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਅਗਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।  ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਸੋਸ਼ਲ ਮੀਡੀਆ ਤੇ ਪਾਈ ਗਈ ਇਕ ਵੀਡੀਓ ਰਾਹੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਪਾਸ ਗ੍ਰਿਫਤਾਰ ਕਰਵਾਉਣ ਵਾਲੇ ਗੰਗੂ ਨੂੰ ਨਿਰਦੋਸ਼ ਦੱਸਿਆ ਗਿਆ ਸੀ।ਇਸੇ ਤਰ੍ਹਾਂ ਟੋਡਰ ਮੱਲ ਦੀ ਥਾਂ ਉਸ ਦੇ ਪਰਿਵਾਰ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਦੀ ਗੱਲ ਆਖੀ ਗਈ ਸੀ ਅਤੇ ਮੋਤੀ ਰਾਮ ਮਹਿਰਾ ਵੱਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਦੁੱਧ ਪਿਆਉਣ ਤੇ ਸ਼ੱਕ ਪ੍ਰਗਟ ਕੀਤਾ ਗਿਆ ਸੀ।ਉਸ ਦੇ ਇਸ ਮਨਘੜਤ ਅਤੇ ਤੱਥ ਵਿਹੁਣੇ ਬਿਆਨ ਤੋਂ ਬਾਅਦ ਸਿੱਖ ਕੌਮ ਅੰਦਰ ਭਾਰੀ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply