ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀ ਹੈਂਡਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ ਹੈਂਡਬਾਲ ਚਂੈਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ, ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਈ। ਕਾਲਜ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕੇ ਐਚ.ਐਮ.ਵੀ. ਕਾਲਜ ਜਲੰਧਰ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਹਰਾਇਆ।
ਕਾਲਜ ਦੀਆਂ ਛੇ ਖਿਡਾਰਣਾਂ ਅਨੂਬੀਰ ਕੌਰ, ਸੰਦੀਪ ਕੌਰ, ਅਮਨਜੋਤ ਕੌਰ, ਰਮਨਜੀਤ ਕੌਰ, ਬਿਮਲਾ ਕੌਰ, ਰਾਜਬੀਰ ਕੌਰ, ਅਤੇ ਸ਼ਾਮਾ ਨੇ ਆਲ ਇੰਡੀਆ ਇੰਟਰਵਰਸਿਟੀ ਚੈਂਪੀਅਨਸ਼ਿਪ ਵਿੱਚ ਵੀ ਭਾਗ ਲਿਆ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਸੀ, ਉਹ ਖਿਡਾਰਣਾਂ ਜਿੰਨਾਂ ਚੈਂਪੀਅਨਸ਼ਿਪ ਵਿੱਚ ਟੀਮ ਵਜੋਂ ਭਾਗ ਲਿਆ,ਅਨੂਬੀਰ ਕੌਰ, ਸੰਦੀਪ ਕੌਰ, ਅਮਨਜੋਤ ਕੌਰ, ਰਮਨਪ੍ਰੀਤ ਕੌਰ, ਬਿਮਲਾ ਕੌਰ, ਰਾਜਬੀਰ ਕੌਰ, ਸ਼ਾਮਾ, ਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਅਨੀਤਾ, ਸਿਮਰਨ ਕੌਰ, ਨਸੀਬੋ, ਰਮਨਦੀਪ ਕੌਰ, ਕੁਲਜਿੰਦਰ ਕੌਰ, ਸੰਦੀਪ ਕੌਰ ਅਤੇ ਦਲਜੀਤ ਕੌਰ ਹਨ। ਸ੍ਰੀ ਸੁਦਰਸ਼ਨ ਕਪੂਰ, ਚੇਅਰਮੈਨ, ਲੋਕਲ ਮੈਨੇਜਿੰਗ ਕਮੇਟੀ, ਐਡਵੋਕੇਟ ਵਿਪਨ ਭਸੀਨ ਮੈਂਬਰ ਲੋਕਲ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਖਿਡਾਰਣਾਂ ਨੂੰ ਮੁਬਾਰਕਾਂ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਉਤਮ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਹਨਾਂ ਦੱਸਿਆ ਕਿ ਕਾਲਜ ਦੀਆਂ ਖਿਡਾਰਨਾਂ ਨੇ ਹਮੇਸ਼ਾ ਵਾਂਗ ਅਨੇਕਾਂ ਚੈਂਪੀਅਨਸ਼ਿਪਾਂ ਜਿੱਤੀਆਂ ਹਨ ਜਿਸ ਕਰਕੇ ਬੀ.ਬੀ.ਕੇ.ਡੀ.ਏ.ਵੀ.ਕਾਲਜ ਖੇਡ ਖੇਤਰ ‘ਚ ਲਗਾਤਾਰ ਅਗਾਂਹਵਧੂ ਭੂਮਿਕਾ ਨਿਭਾਉਂਦਾ ਆ ਰਿਹਾ ਹੈ।ਮਿਸਜ਼ ਸਵੀਟੀ ਬਾਲਾ, ਮੁਖੀ, ਸਰੀਰਕ ਸਿੱਖਿਆ ਵਿਭਾਗ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਜੇਤੂ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media