ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਵੱਧ ਰਹੇ ਸੜਕੀ ਹਾਦਸਿਆ ਨੂੰ ਰੋਕਣ ਲਈ ਟਰੈਫਿਕ ਪੁਲਿਸ ਵੱਲੋ ਚਲਾਈ ਗਈ ਮੁਹਿੰਮ ਦੌਰਾਨ ਟਰੈਫਿਕ ਐਜੂਕੇਸ਼ਨ ਸੈੱਲ ਦੇ ਜਿਲਾ੍ਹ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਪ੍ਰਭਦਿਆਲ ਸਿੰਘ ਅਤੇ ਹੈੱਡ ਕਾਂਸਟੇਬਲ ਇੰਦਰਮੋਹਨ ਸਿੰਘ ਵੱਲੋ ਐਸ.ਐਸ.ਪੀ ਮਨਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਖ-ਵੱਖ ਸਕੂਲਾਂ, ਕਾਲਜਾਂ, ਟਰੱਕ ਯੂਨੀਅਨਾਂ, ਆਟੋ ਯੂਨੀਅਨਾਂ ਵਿੱਚ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦੇਣ ਤਹਿਤ ਇੰਟਰਨੈਸ਼ਨਲ ਫਤਿਹ ਅਕੈਡਮੀ ਜੰਡਿਆਲਾ ਗੁਰੁ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆ ਤੋੰ ਹੋਣ ਵਾਲੇ ਨੁਕਸਾਨ ਬਾਰੇ ਵੀ ਚਾਨਣਾ ਪਾਇਆ। ਇਸ ਸਮੇਂ ਪ੍ਰਭਦਿਆਲ ਸਿੰਘ ਨੇ ਕਿਹਾ ਕਿ ਕੋਈ ਵੀ ਨਸ਼ਾ ਸਾਡੇ ਜੀਵਨ ਲਈ ਘਾਤਕ ਸਿੱਧ ਹੋ ਸਕਦਾ ਹੈ। ਨਸ਼ੇ ਸਾਡੇ ਸਰੀਰ ਨੂੰ ਅੰਦਰੋਂ ਅੰਦਰੀ ਘੁਣ ਵਾਂਗ ਖਾ ਜਾਂਦੇ ਹਨ।ਉਹਨਾਂ੍ਹ ਸਮਝਾਇਆ ਕਿ ਨਸ਼ਾ ਕਰਕੇ ਵਾਹਨ ਚਲਾਉਣ ਨਾਲ ਕਈ ਤਰਾਂ੍ਹ ਦੇ ਹਾਦਸੇ ਹੋ ਜਾਂਦੇ ਹਨ।ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰਨੀ ਵੀ ਕਈ ਵਾਰੀ ਵੱਡੇ ਹਾਦਸਿਆ ਨੂੰ ਅੰਜਾਮ ਦੇ ਸਕਦੀ ਹੈ। ਉੁਹਨਾਂ੍ਹ ਨੇ ਸੋਸ਼ਲ ਸਰਵਿਸ ਕਲੱਬ ਦੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਸੜਕਾਂ ਤੇ ਲੱਗੇ ਸਾਈਨ ਬੋਰਡਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਸ਼ੋਸ਼ਲ ਕਲੱਬ ਦੇ ਮੈਂਬਰ ਵਿਦਿਆਰਥੀਆਂ ਵੱਲੋਂ ਵੱਡੀਆਂ ਗੱਡੀਆਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ।ਇਸ ਮੋਕੇ ਤੇ ਸ੍ਰੀ. ਜੀ ਐਸ ਕਲੇਰ ਡੀ.ਐਸ ਪੀ ਜੰਡਿਆਲਾ ਗੁਰੁ ਉਚੇਚੇ ਤੌਰ ਤੇ ਪਹੁੰਚ ਕੇ ਸਕੂਲ ਦੇ ਵਿਦਿਆਰਥੀ ਤੇ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਕੂਲ ਦੇ ਸੋਸਲ ਸਰਵਿਸ ਕਲੱਬ ਦੇ ਬੱਚੇ ਵੀ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …