Friday, February 27, 2026

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ 3 ਜਨਵਰੀ ਨੂੰ

ppn3012201610ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ)- ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਅੱਜ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਜੀ. ਟੀ. ਰੋਡ ਵਿਖੇ ਇੱਕ ਮੀਟਿੰਗ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਹਰਮਿੰਦਰ ਸਿੰਘ ਐਡੀ: ਸੱਕਤਰ, ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਨਵਪ੍ਰੀਤ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ ਕੌਰ, ਸਰਬਜੀਤ ਸਿੰਘ, ਇੰਜੀ: ਜਸਪਾਲ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਵੱਖ-ਵੱਖ ਬ੍ਰਾਂਚਾਂ ਦੇ ਪਿ੍ਰੰਸੀਪਲ ਸਾਹਿਬਾਨ ਹਾਜ਼ਰ ਹੋਏ । ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦੱਸਿਆ ਕਿ ਇਸ ਵਾਰ ਨਗਰ ਕੀਰਤਨ 03 ਜਨਵਰੀ 2017 ਦਿਨ ਮੰਗਲਵਾਰ ਨੂੰ ਸਵੇਰੇ 09.00 ਵਜੇ ਦੀਵਾਨ ਦੇ ਪ੍ਰਮੁੱਖ ਸਕੂਲ ਜੀ. ਟੀ. ਰੋਡ ਸਕੂਲ ਤੋਂ ਅਰੰਭ ਹੋਵੇਗਾ ਅਤੇ ਇਸ ਵਿੱਚ ਦੀਵਾਨ ਦੇ ਵੱਖ-ਵੱਖ ਸਕੂਲ ਭਗਤਾਂਵਾਲਾ, ਪਰਾਗਦਾਸ, ਏਅਰਪੋਰਟ ਰੋਡ, ਮਜੀਠਾ ਬਾਈਪਾਸ, ਗੋਲਡਨ ਐਵੀਨਿਊ, ਮਝਵਿੰਡ, ਸੁਲਤਾਨਵਿੰਡ ਲਿੰਕ ਰੋਡ, ਰਣਜੀਤ ਐਵੀਨਿਊ, ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਸੀ.ਕੇ.ਡੀ ਨਰਸਿੰਗ ਕਾਲਜ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਪੱਟੀ ਸਕੂਲ ਦੇ ਵਿਦਿਆਰਥੀ, ਅਧਿਆਪਕ ਸਾਹਿਬਾਨ ਅਤੇ ਦੀਵਾਨ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਣਗੇ।ਇਹ ਨਗਰ ਕੀਰਤਨ ਭੰਡਾਰੀ ਪੁਲ, ਹਾਲ ਬਜ਼ਾਰ, ਗੋਲ ਹੱਟੀ ਚੌਂਕ, ਨਗਰ ਨਿਗਮ ਚੌਂਕ, ਸਾਰਾਗੜ੍ਹੀ ਚੌਂਕ ਤੋਂ ਜਲਿਆਂਵਾਲਾ ਬਾਗ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸਮਾਪਤ  ਹੋਵੇਗਾ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨਗਰ ਕੀਰਤਨ ਦੀ ਆਰੰਭਕ ਅਰਦਾਸ  ਕਰਨਗੇ।ਨਰਸਿੰਘੇ, ਹਾਥੀ, ਘੌੜੇ ਅਤੇ ਖਾਲਸਾਈ ਸ਼ਾਨ ਨਾਲ ਸਜਿਆ ਹੋਇਆਂ ਇਹ ਨਗਰ ਕੀਰਤਨ ਇੱਕ ਵੱਖਰੀ ਦਿੱਖ ਪ੍ਰਗਟ ਕਰੇਗਾ। ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਸਾਹਿਬਾਨ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਇਸਦੀ ਰੌਣਕ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply