ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੱਚਿਆਂ ਨੇ ਗੁਰਬਾਣੀ ਗਾਇਨ ਕਰਨ ਦੇ ਨਾਲ ਹੀ ਕਵੀਤਾਵਾਂ ਅਤੇ ਸਾਖੀਆਂ ਸੁਣਾ ਕੇ ਗੁਰੂ ਸਾਹਿਬ ਨੂੰ ਆਪਣਾ ਅਕੀਦਾ ਭੇਂਟ ਕੀਤਾ। ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਮੈਨੇਜਰ ਗੁਰਮੀਤ ਸਿੰਘ ਬੌਬੀ ਅਤੇ ਸਕੂਲ ਦੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਪ੍ਰਿੰਸੀਪਲ ਭੂਪਿੰਦਰ ਜੀਤ ਸਿੰਘ (ਗੁਲਸ਼ਨ) ਵੱਲੋਂ ਸਿਰੋਪਾਉ ਅਤੇ 350 ਸਾਲਾ ਪ੍ਰਕਾਸ਼ ਪੁਰਬ ਦਾ ਯਾਦਗਾਰੀ ਚਿਨ੍ਹ ਭੇਂਟ ਕੀਤਾ ਗਿਆ।
ਗੁਰੂ ਸਾਹਿਬ ਦੀ ਸਿਖਿਆਵਾਂ ’ਤੇ ਚਲਣ ਦੀ ਬੱਚਿਆਂ ਨੂੰ ਪ੍ਰੇਰਣਾ ਕਰਦੇ ਹੋਏ ਭੋਗਲ ਨੇ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਜਾਣ ਦਾ ਵੀ ਸੱਦਾ ਦਿੱਤਾ। ਭੋਗਲ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੱਧਰ ’ਤੇ ਕੀਤੇ ਜਾ ਰਹੇ ਸਿੱਖੀ ਦੇ ਪ੍ਰਚਾਰ ਦੇ ਕਾਰਨ ਅੱਜ ਦੇਸ਼ ਭਰ ਦੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ, ਚਾਰ ਸਾਹਿਬਜਾਦਿਆਂ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਮਨੁੱਖਤਾ ਨੂੰ ਦਿੱਤੀ ਗਈ ਦੇਣ ਬਾਰੇ ਜਾਣਕਾਰੀ ’ਚ ਭਾਰੀ ਇਜ਼ਾਫ਼ਾ ਹੋਇਆ ਹੈ। ਭੋਗਲ ਨੇ ਬੱਚਿਆਂ ਨੂੰ ਅੰਮ੍ਰਿ੍ਰਤ ਛੱਕ ਕੇ ਗੁਰੂ ਵਾਲੇ ਬਣਨ ਦਾ ਵੀ ਸੰਦੇਸ਼ ਦਿੱਤਾ।
ਬਾੱਬੀ ਨੇ ਦੇਸ਼-ਵਿਦੇਸ਼ ’ਚ ਸਿੱਖੀ ਦੀ ਹੋ ਰਹੀ ਚੜ੍ਹਦੀਕਲਾ ਦੀ ਜਾਣਕਾਰੀ ਬੱਚਿਆਂ ਨਾਲ ਸਾਂਝੀ ਕਰਦੇ ਹੋਏ ਸਿੱਖ ਹੋਣ ’ਤੇ ਮਾਣ ਕਰਨ ਦਾ ਵੀ ਸਮਰਥਨ ਕੀਤਾ।ਇਸ ਮੌਕੇ ’ਤੇ ਗੁਰੂ ਜੀ ਦੇ ਜੀਵਨ ਬਾਰੇ ਪੇਟਿੰਗ, ਸਾਖੀ, ਲੇਖ, ਕਵਿਤਾਵਾਂ ਅਤੇ ਭਾਸ਼ਣ ਆਦਿ ਦੇ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵੱਲੋਂ ਪ੍ਰਮਾਣ ਪੱਤਰ ਅਤੇ ਯਾਦਗਾਰੀ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media