ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਸ਼ਨੀਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ ਗੰਜ ਸਾਹਿਬ (ਭਾਈ ਲੱਖੀ ਸ਼ਾਹ ਵਣਜਾਰਾ ਹਾਲ), ਗੁ. ਮੋਤੀ ਬਾਗ ਸਾਹਿਬ, ਗੁ. ਬਾਲਾ ਸਾਹਿਬ, ਗੁ. ਮਜਨੂੰ ਟਿੱਲਾ ਸਾਹਿਬ ਅਤੇ ਗੁਰਦੁਅਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੋਲੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਵਾਨਤ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਪ੍ਰਚਾਰਕ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਗੁ. ਰਕਾਬ ਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ਰਾਤ 9 ਵਜੇ ਤੋਂ ਸਮਾਪਤੀ ਤੱਕ ਚੜ੍ਹਦੀਕਲਾ ਟਾਈਮ ਟੀਵੀ ਅਤੇ ਵੈੱਬਸਾਈਟ www.baani.net <http://www.baani.net> ਪੁਰ ਅਤੇ ਗੁ. ਸੀਸਗੰਜ ਸਾਹਿਬ ਵਿਖੇ ਹੋ ਰਹੇ ਸਮਾਗਮ ਦਾ ਸਿੱਧਾ ਪ੍ਰਸਾਰਣ ਸ਼ਾਮ 6.25 ਤੋਂ ਰਾਤ 12.25 ਤੱਕ ਫਤਿਹ ਟੀਵੀ ਪੁਰ ਹੋਵੇਗਾ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media