ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ ’ਤੇ ਡਿਜੀਟਲ ਆਰਮੀ ਫਾਰ ਕੈਸ਼ਲੈਸ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਨਕਦੀ ਰਹਿਤ ਲੈਣ-ਦੇਣ ਕਰਨ ਨੂੰ ਪਹਿਲ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਾਜ਼ਿਲਕਾ ਦੇ ਰਾਹਤ ਕੰਪਿਊਟਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਈ-ਗਵਰਨੈਂਸ ਇੰਡੀਆ ਲਿਮਟਿਡ ਦੇ ਜ਼ਿਲ੍ਹਾ ਮੈਨੇਜ਼ਰ ਸ਼ਿਖਾ ਆਹੂਜਾ ਨੇ ਸਿੱਖਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯੂਐਸਐਸਡੀ ਈ-ਵੋਲਟੈਸ ਜਿਵੇਂ ਕਿ ਪੇਅ.ਟੀ.ਐਮ., ਪੋਜ ਮਸ਼ੀਨ ਤੇ ਸਵਾਈਪ ਕਰਨ ਆਦਿ ਤਕਨੀਕਾਂ ਨਾਲ ਸੌਖੇ ਤਰੀਕੇ ਨਾਲ ਲੈਣ-ਦੇਣ ਕੀਤਾ ਜਾ ਸਕਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਨੂੰ ਲੋਕਾਂ ਵਿਚ ਹੋਰ ਹਰਮਨ ਪਿਆਰਾ ਬਣਾਉਣ ਲਈ ਸੈਲਫ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਵਿਚ ਕੈਸ਼ਲੈੱਸ ਮੁਹਿੰਮ ਨੂੰ ਅਪਣਾਉਣ ਵਾਲੇ ਲੋਕ ਆਪਣੀ ਸੈਲਫ਼ੀ ਖਿੱਚ ਕੇ ਵਟਸਅੱਪ ਕਰਨਗੇ।ਵਟਸਅੱਪ ਕਰਨ ਵਾਲੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲੋਕ ਆਪਣੀਆਂ ਸੈਲਫ਼ੀਆਂ ਖਿੱਚ ਕੇ 81021-52123 ਤੇ ਵਟਸਅੱਪ ਭੇਜ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਹੋਰ ਜਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਅਜੈ ਗੁਪਤਾ,ਅਮਰੀਕ ਸਿੰਘ, ਦੀਪਕ ਕੁਮਾਰ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media