ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਘੇ ਪੰਥਕ ਕਵੀ ਪਿ੍ਰੰ: ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਜ਼ਿਕਰਯੋਗ ਹੈ ਕਿ ਸਾਹਿਤਿਕ ਪਿੜ ਵਿੱਚ ਵਿਚਰਦਿਆਂ ਹੋਇਆਂ ਪ੍ਰਿੰਸੀਪਲ ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਨੇ ਅਨੋਖੇ ਢੰਗ ਨਾਲ ਆਪਣੀਆਂ ਜੋਸ਼ੀਲੀਆਂ ਕਵਿਤਾਵਾਂ ਰਾਹੀਂ ਸਿੱਖ ਸਾਹਿਤ ਵਿੱਚ ਯੋਗਦਾਨ ਪਾ ਕੇ ਸਿੱਖ ਸੰਗਤ ਅੰਦਰ ਨਵਾਂ ਜੋਸ਼ ਭਰਿਆ ਹੈ।ਉਨ੍ਹਾਂ ਨੇ ਸਾਹਿਤਿਕ ਖੇਤਰ ਵਿੱਚ ਬੇਮਿਸਾਲ ਹਿੱਸਾ ਪਾਇਆ ਹੈ।ਉਨ੍ਹਾਂ ਵੱਲੋਂ ਪੰਥਕ ਕਾਵਿ ਨੂੰ ਉਭਾਰਨ ਲਈ ਕੀਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਦੀ ਪਾਵਨ ਧਰਤੀ ਤੇ ਕਰਵਾਏ ਗਏ ਕਵੀ ਦਰਬਾਰ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ ਸੀ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਪਣੀ ਪ੍ਰਭਾਵਸ਼ਾਲੀ ਸ਼ੈਲੀ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣ ਵਾਲੇ ਪਿ੍ਰੰ: ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਵੱਲੋਂ ਵਿਛੋੜਾ ਦੇ ਜਾਣ ਨਾਲ ਪਰਿਵਾਰ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਸਤਿਗੁਰੂ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਪਿ੍ਰੰ: ਚੰਨਣ ਸਿੰਘ ‘ਚਮਨ’ ਹਰਿਗੋਬਿੰਦਪੁਰੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media