
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ) ਤਨੀਸ਼ਾ ਡੂ ਫੈਡਰੇਸ਼ਨ ਆਫ ਇੰਡੀਆ ਵਲੋਂ ਦੂਸਰੀ ਤਨੀਸ਼ਾ ਡੂ ਚੈਂਪੀਅਨਸ਼ਿਪ ਜੋ ਸਥਾਨਕ ਬੀ.ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ।ਪਰਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਚ ਪੂਰੇ ਭਾਰਤ ਵਿਚੋਂ ਤਕਰੀਬਨ 9 ਰਾਜਾਂ ਦੇ 250 ਖਿਡਾਰੀਆਂ ਨੇ ਭਾਗ ਲਿਆ।ਉਮਰ ਵਰਗ ਅੰਡਰ 8, 12, 16, 19 ਅਤੇ ਓਪਨ ਲੜਕੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ; ਜਿਸ ਵਿਚ ਸਭ ਤੋਂ ਵੱਧ ਮੈਡਲ ਜਿੱਤ ਕੇ ਜੰਮੂ ਕਸ਼ਮੀਰ ਦੀ ਟੀਮ ਨੇ ਪਹਿਲਾ ਸਥਾਨ, ਉਤਰ ਪ੍ਰਦੇਸ਼ ਨੇ ਦੂਜਾ ਅਤੇ ਪੰਜਾਬ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਟੂਰਨਾਮੈਂਟ ਦੇ ਇਨਾਮ ਲਖੀਵੰਦਰ ਪਾਲ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਵੰਡੇ।ਤਨੀਸ਼ਾ ਡੂ ਫੈਡਰੇਸ਼ਨ ਅਫ ਇੰਡੀਆ ਵਲੋਂ ਜਤਿੰਦਰ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media