ਧੂਰੀ, 30 ਦਸੰਬਰ (ਪ੍ਰਵੀਨ ਗਰਗ) – ਸਥਾਨਕ ਸ਼ਿਵਪੁਰੀ ਮੁਹੱਲੇ ਦੇ ਰਹਿਣ ਵਾਲੇ ਦੀਪਕ ਬਾਂਸਲ ਪੁੱਤਰ ਸੁਰਿੰਦਰ ਕੁਮਾਰ ਨੇ ਥਾਣਾ ਸਿਟੀ ਧੂਰੀ ਵਿਖੇ ਦਿੱਤੀ ਦਰਖਾਸਤ ਰਾਹੀਂ ਦੱਸਿਆ ਹੈ ਕਿ ਬੀਤੀ ਰਾਤ ਉਸ ਦੇ ਘਰ ਹੋਈ ਚੋਰੀ ਦੌਰਾਨ ਚੋਰਾਂ ਨੇ ਉਸ ਦੇ ਘਰੋਂ 15 ਤੋਲੇ ਸੋਨੇ ਦੇ ਗਹਿਣੇ, 20 ਹਜ਼ਾਰ ਰੁਪਏ ਦੀ ਨਗਦੀ ਅਤੇ ਇੱਕ ਮੋਬਾਇਲ ਫੋਨ ਚੋਰੀ ਕਰ ਲਿਆ ਹੈ।ਆਪਣੀ ਦਰਖਾਸਤ ਵਿੱਚ ਦੀਪਕ ਨੇ ਦੱਸਿਆ ਕਿ 29 ਦਸੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਸੰਗਰੂਰ ਆਪਣੀ ਰਿਸ਼ਤੇਦਾਰੀ ਵਿੱਚ ਗਿਆ ਸੀ ਅਤੇ ਜਦੋਂ ਅੱਜ ਆਪਣੇ ਘਰ ਵਾਪਸ ਪਰਤਿਆ ਤਾਂ ਉਸ ਦੇ ਘਰ ਦਾ ਸਮਾਨ ਇੱਧਰ-ੳੁੱਧਰ ਖਿਲਰਿਆ ਪਿਆ ਸੀ ਅਤੇ ਉਸ ਦੇ ਚੋਰੀ ਹੋਏ ਮੋਬਾਇਲ ਫੋਨ ਦਾ ਸਵਿੱਚ ਬੰਦ ਆ ਰਿਹਾ ਸੀ।ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media