
ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਬੀਬੀ ਇੰਦਰਜੀਤ ਕੌਰ ਖਾਲਸਾ ਪਤਨੀ ਸਵ: ਹਰਭਜਨ ਸਿੰਘ ਖਾਲਸਾ ਯੂ ਐਸ ਏ ਦੀ ਅਗਵਾਈ ’ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਿਕ ਹੋਇਆ।ਇਸ ਉਪਰੰਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਆਏ ਵਫ਼ਦ ਨੂੰ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਹ ਵਫਦ ਪੰਜਾਬ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਵੇਗਾ।
ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਵਫਦ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਇੰਦਰਜੀਤ ਕੌਰ ਖਾਲਸਾ ਯੂ.ਐਸ.ਏ ਦੀ ਅਗਵਾਈ ’ਚ ਆਏ ਵਫਦ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ।ਇਸ ਵਫਦ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਮੰਗ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਵਫਦ ਵਿੱਚ ਸ਼ਾਮਲ ਮੈਂਬਰਾਂ ਤੇ ਗੁਰੂ ਦੀ ਅਪਾਰ ਕਿਰਪਾ ਹੈ ਜਿਨ੍ਹਾਂ ਵੱਲੋਂ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪ੍ਰਭਾਵਸ਼ਾਲੀ ਕਾਰਜ ਕੀਤੇ ਜਾ ਰਹੇ ਹਨ।
ਵਫਦ ਵੱਲੋਂ ਬੀਬੀ ਇੰਦਰਜੀਤ ਕੌਰ ਖਾਲਸਾ ਯੂ.ਐਸ.ਏ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਦਾ ਤਹਿ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਲਈ ਆਪਣੇ ਘਰ ਸਮਾਨ ਹੈ ਜੋ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋ੍ਰਮਣੀ ਕਮੇਟੀ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਖਬੀਰ ਸਿੰਘ ਵਧੀਕ ਮੈਨੇਜਰ, ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਤੋਂ ਇਲਾਵਾ ਵਫਦ ’ਚ ਸ਼ਾਮਲ ਕੁਲਬੀਰ ਸਿੰਘ ਯੋਗੀ ਯੂ.ਐਸ.ਏ, ਸਾਦਨਾ ਸਿੰਘ, ਹਰਿਮੰਦਰ ਸਿੰਘ, ਦਰਬਾਰ ਸਿੰਘ, ਕਿਰਪਾਲ ਸਿੰਘ, ਕਰਨ ਸਿੰਘ, ਸਿਮਰਨ ਸਿੰਘ, ਕੀਰਤਨ ਸਿੰਘ, ਬੀਬੀ ਹਰਸਿਮਰਨ ਕੌਰ, ਬੀਬੀ ਦਲਮੀਤ ਕੌਰ, ਬੀਬੀ ਮਨਜੀਤ ਕੌਰ ਤੇ ਬੀਬੀ ਸਤਪਾਲ ਕੌਰ ਆਦਿ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media