
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ, ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ ਸੌਲੀ ਭੌਲੀ ਵਿੱਚ ਠਾਕੁਰ ਰੂਪ ਸਿੰਘ ਦੇ ਫਾਰਮ ਵਿਖੇ ਵਿਸ਼ੇਸ਼ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਡਾ. ਗੁਰਿੰਦਰ ਸਿੰਘ ਮਾਹਲ ਖੇਤੀਬਾੜੀ ਵਿਕਾਸ ਅਫਸਰ (ਚਾਰਾ) ਗੁਰਦਾਸਪੁਰ ਕੈਂਪ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸੋਧ ਕੇ ਪਸ਼ੂ ਚਾਰੇ ਲਈ ਵਰਤਣ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਹੋਰਨਾਂ ਤੋਂ ਇਲਾਵਾ ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਗੁਰਪ੍ਰੀਤ ਸਿੰਘ ਬੀ.ਟੀ.ਐਮ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਦੀਪਕ ਕੁਮਾਰ ਖੇਤੀ ਉਪ ਨਿਰੀਖਕ,ਰਘਬੀਰ ਸਿੰਘ ਅਖਵਾਣਾ,ਬਲਵਿੰਦਰ ਸਿੰਘ ਸੁਖਾਲਗੜ,ਧਰਮ ਸਿੰਘ,ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਸ਼ੂਆਂ ਲਈ ਪੌਸ਼ਟਿਕ ਭਰਪੂਰ ਚਾਰਾ ਪੈਦਾ ਕਰਨ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਿੰਦਰ ਸਿੰਘ ਮਾਹਲ ਨੇ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਤੋਂ ਵਧੇਰੇ ਫਾਇਦਾ ਲੈਣ ਲਈ ਪਸ਼ੂ ਪਾਲਕਾਂ ਨੂੰ ਫੀਡ ਘਰ ਵਿੱਚ ਤਿਆਰ ਕਰਨੀ ਚਾਹੀਦੀ ਹੈ ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਲਈ ਚਾਰੇ ਦੇ ਤੌਰ ਤੇ ਵਰਤਣ ਲਈ ਜ਼ਰੂਰੀ ਹੈ ਕਿ ਪਰਾਲੀ ਅਤੇ ਤੂੜੀ ਨੂੰ ਵਿਗਿਆਨਕ ਤਰੀਕੇ ਨਾਲ ਸੋਧ ਲਿਆ ਜਾਵੇ।ਉਨਾਂ ਕਿਸਾਨਾਂ ਨੂੰ ਕਣਕ ਦਾ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਪਸ਼ੂਆਂ ਦੇ ਚਾਰੇ ਵੱਜੋਂ ਵਰਤਣ ਲਈ ਪ੍ਰੇਰਿਆ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਸਿੱਧੇ ਮੰਡੀਕਰਨ ਲਈ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਬਾਜ਼ਾਰ ਤੋਂ ਭਰਪੂਰ ਫਾਇਦਾ ਉਠਾਉਣਾ ਚਾਹੀਦਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media