
ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਸ਼ਾਖਾ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬੂਟਾ ਸਿੰਘ ਅਤੇ ਸੁਰਜੀਤ ਸਿੰਘ ਨੇ ਸਾਰਿਆਂ ਮੈਂਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਬੀ.ਐਸ.ਐਨ.ਐਲ ਵਿਭਾਗ ਵਿਚ ਬੀਤੇ ਲਗਭਗ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਬੀ.ਐਸ.ਐਨ.ਐਲ ਵਿਭਾਗ ਵਿਚ ਉੱਚ ਅਧਿਕਾਰੀਆਂ ਅਤੇ ਕੇਂਪਦਰ ਸਰਕਾਰ ਵੱਲੋਂ ਪੱਕਾ ਨਹੀਂ ਕੀਤਾ ਜਾ ਰਿਹਾ।
ਯੂਨੀਅਨ ਆਗੂਆਂ ਨੇ ਕਿਹਾ ਕਿ ਬੀ.ਐਸ.ਐਨ.ਐਲ ਵਿਭਾਗ ਵਿਚ ਬੀਤੇ ਕਈ ਵਰ੍ਹਿਆਂ ਤੋਂ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਦਾਕ ੋਈ ਰਿਕਾਰਡ ਨਹੀਂ ਰੱਖਿਆ ਜਾ ਰਿਹਾ ਅਤੇ ਨਾ ਹੀ ਯੂਨੀਅਨ ਮੈਂਬਰਾਂ ਦਾ ਕੋਈ ਈ.ਪੀ.ਐਫ ਕੱਟਿਆ ਜਾ ਰਿਹਾ। ਯੂਨੀਅਨ ਆਗੂ ਸੁਰਜੀਤ ਸਿੰਘ ਨੇ ਦੱਸਿਆ ਕਿ ਮੈਨਟੀਨੈਸ ਅਤੇ ਕੇਵਾਨ ਯੁਵਾਈਡਿੰਗ ਦੇ ਕੰਮ ਕਰਦੇ ਵਰਕਰਾਂ ਦਾ ਰਿਕਾਰਡ ਰੱਖਣ ਦੀ ਜਿੰਮੇਵਾਰੀ ਹਰ ਐਸਐਸ ਦੇ ਜੀ.ਐਮ.ਟੀ ਦੀ ਹੁੰਦੀ ਹੈ।ਪਰ ਬੀ.ਐਸ.ਐਨ.ਐਲ ਵਿਭਾਗ ਵਿਚ ਉੱਚ ਅਧਿਕਾਰੀ ਰਿਕਾਰਡ ਰੱਖਣ ਦੀ ਕੋਈ ਜਿੰਮੇਵਾਰੀ ਨਹੀਂ ਰੱਖਦੇ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਜੋ ਵਕਰ ਘੱਟ ਪੜ੍ਹੇ ਲਿਖੇ ਹਨ ਵਿਭਾਗ ਵੱਲੋਂ ਉਨ੍ਹਾਂ ਨੂੰ ਬਿਨਾ ਸ਼ਰਤ ਤਜ਼ਰਬੇ ਦੇ ਆਧਾਰ ਤੇ ਪੱਕਾ ਕੀਤਾ ਜਾਵੇ।ਯੂਨੀਅਨ ਮੈਂਬਰਾਂ ਨੇ ਕੇੀਦਰ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਘੱਟ ਤੋਂ ਘੱਟ 15 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿੱਥੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media