Friday, May 15, 2026

ਭਿੱਖੀਵਿੰਡ ਵਿਖੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ppn0201201711
ਖਾਲੜਾ/ ਭਿੱਖੀਵਿੰਡ/ ਬੀੜ ਸਾਹਿਬ, 2 ਜਨਵਰੀ (ਭਾਟੀਆ, ਕੰਬੋਕੇ, ਬਖਤਾਵਰ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲੀਅਮ ਕੀਮਤਾਂ ਵਿਚ ਕੀਤੇ ਗਏ ਵਾਧੇ ਖਿਲਾਫ ਭਿੱਖੀਵਿੰਡ ਵਿਖੇ ਕਾਂਗਰਸ ਪਾਰਟੀ ਵੱਲੋਂ ਬੀ.ਸੀ ਸੈਲ ਦੇ ਜਿਲ੍ਹਾ ਚੇਅਰਮੈਂਨ ਸੁਖਪਾਲ ਸਿੰਘ ਗਾਬੜੀਆ ਦੀ ਅਗਵਾਈ ਹੇਠ ਉਪਕਾਰ ਸਿੰਘ ਧੁੰਨ, ਬਾਬਾ ਦਰਸ਼ਨ ਸਿੰਘ, ਦੀਪਕ ਸਿੰਘ, ਸੁਖਰਾਜ ਸਿੰਘ ਗਾਬੜੀਆ, ਸਤਨਾਮ ਸਿੰਘ, ਜਸਵੰਤ ਸਿੰਘ, ਪ੍ਰਤਾਪ ਸਿੰਘ, ਪਿੰਦਰ ਸਿੰਘ, ਸ਼ਿੰਦਾ ਸਿੰਘ, ਠੇਕੇਦਾਰ ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਰੋਸ ਪ੍ਰਦਰਸ਼ਣ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਚੇਅਰਮੈਂਨ ਸੁਖਪਾਲ ਸਿੰਘ ਗਾਬੜੀਆ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਵਾਰ-ਵਾਰ ਵਾਧਾ ਕਰਨਾ ਨਿੰਦਣਯੋਗ ਕਾਰਵਾਈ ਹੈ।

Check Also

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …

Leave a Reply