
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ 3 ਜਨਵਰੀ 2017 ਦਿਨ ਮੰਗਲਵਾਰ ਨੂੰ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਸੁਸਾਇਟੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਨੁਸਾਰਸਵੇਰੇ 09.00 ਵਜੇ ਦੀਵਾਨ ਦੇ ਪ੍ਰਮੁੱਖ ਸਕੂਲ ਜੀ. ਟੀ ਰੋਡ ਸਕੂਲ ਤੋਂ ਅਰੰਭ ਹੋ ਕੇ ਇਹ ਨਗਰ ਕੀਰਤਨ ਭੰਡਾਰੀ ਪੁਲ, ਹਾਲ ਬਜ਼ਾਰ, ਗੋਲ ਹੱਟੀ ਚੌਂਕ, ਨਗਰ ਨਿਗਮ ਚੌਂਕ, ਸਾਰਾਗੜ੍ਹੀ ਚੌਂਕ ਤੋਂ ਜਲਿਆਂਵਾਲਾ ਬਾਗ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸਮਾਪਤ ਹੋਵੇਗਾ।ਨਰਸਿੰਘੇ, ਹਾਥੀ, ਘੌੜੇ ਅਤੇ ਖਾਲਸਾਈ ਸ਼ਾਨ ਨਾਲ ਸੱਜਿਆ ਹੋਇਆਂ ਇਹ ਨਗਰ ਕੀਰਤਨ ਇੱਕ ਵੱਖਰੀ ਦਿੱਖ ਪ੍ਰਗਟ ਕਰੇਗਾ।ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਸਾਹਿਬਾਨ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਇਸ ਦੀ ਰੌਣਕ ਵਧਾਉਣ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media