Wednesday, November 4, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਲਗਾਈ ਪਾਬੰਦੀ

lok-nath-angra
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ  ਕੀਤਾ ਹੈ। ਇਹ ਹੁਕਮ 26 ਫਰਵਰੀ 2017 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ  ਅੰਮ੍ਰਿਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply