Tuesday, March 31, 2026

ਡਿਪਟੀ ਕਮਿਸ਼ਨਰ ਵੱਲੋਂ ਮੈਰੀਟੋਰੀਅਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਜ਼ਰੂਰੀ ਸਾਮਾਨ ਦੀ ਵੰਡ

ppn0201201719
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਦਾ ਦੌਰਾ ਕਰਕੇ ਉਥੇ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸਰਦੀਆਂ ਸਬੰਧੀ ਲੋੜੀਂਦੇ ਜ਼ਰੂਰੀ ਸਾਮਾਨ ਦੀ ਵੰਡ ਕੀਤੀ। ਸਮਾਜ ਸੇਵੀ ਸੰਸਥਾ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਮੁਹੱਈਆ ਕਰਵਾਏ ਗਏ ਇਸ ਸਾਮਾਨ ਵਿਚ ਬੂਟ, ਸਵੈਟਰ, ਕੰਬਲ, ਚਾਦਰਾਂ, ਸਿਰਹਾਣੇ ਅਤੇ ਹੋਰ ਸਾਮਾਨ ਸ਼ਾਮਿਲ ਸੀ।ਇਸ ਦੌਰਾਨ ਡਾ. ਗਰਗ ਨੇ ਵੱਖ-ਵੱਖ ਜਮਾਤਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਸਵਾਲ-ਜਵਾਬ ਕੀਤੇ। ਉਨ੍ਹਾਂ ਕਿਹਾ ਕਿ ਉਹ ਦੱਬ ਕੇ ਮਿਹਨਤ ਕਰਨ, ਕਿਉਂਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ।ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਪੁੱਛਿਆ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਤਾਂ ਪੇਸ਼ ਨਹੀਂ ਆ ਰਹੀ।ਉਨ੍ਹਾਂ ਸਕੂਲ ਦੇ ਵੱਖ-ਵੱਖ ਬਲਾਕਾਂ ਦਾ ਨਿਰੀਖਣ ਵੀ ਕੀਤਾ ਅਤੇ ਪ੍ਰਿੰਸੀਪਲ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਫਰੈਂਡਜ਼ ਕਲੱਬ ਦੇ ਪ੍ਰਧਾਨ ਗਿੰਨੀ ਭਾਟੀਆ, ਅਸ਼ੀਸ਼ ਮਹਾਜਨ, ਸ਼ੰਕੀ ਭਾਟੀਆ, ਰਾਹੁਲ ਅਰੋੜਾ, ਅਮਨ ਖੈਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply