Tuesday, March 31, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਕਰਵਾਇਆ ਗਿਆ ਅਲੂਮਨੀ ਮੀਟ

ppn0201201723

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ ਪੁਰਾਣੇ ਵਿਦਿਆਰਥੀਆਂ ਦੀ ਇਕ ਮਿਲਨੀ ਕਰਵਾਈ ਗਈ, ਜਿਸ ’ਚ ਉਨ੍ਹਾਂ ਨੇ ਕਾਲਜ ਵਿਖੇ ਬਿਤਾਏ ਗਏ ਪਲਾਂ ਨੂੰ ਯਾਦ ਕਰਦਿਆਂ ਕਾਲਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਜੋ ਕੁਝ ਵੀ ਜੀਵਨ ’ਚ ਹਾਸਲ ਕਰ ਚੁੱਕੇ ਹਨ, ਉਸਦਾ ਕਾਰਨ ਇੱਥੋਂ ਪ੍ਰਾਪਤ ਕੀਤੀ ਗਈ ਵਿੱਦਿਆ ਹੀ ਹੈ।
ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਏ ਹੋਏ ਸਾਬਕਾ ਵਿਦਿਆਰਥੀਆਂ ਜੀ ਆਇਆ ਆਖਦਿਆਂ ਉਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ’ਚ ਹਾਸਲ ਕੀਤੀਆਂ ਉਪਲਬੱਧੀਆਂ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ’ਚ ਗੁਜਾਰੇ ਗਏ ਵੇਲੇ ਹਮੇਸ਼ਾਂ ਹੀ ਜ਼ਿੰਦਗੀ ’ਚ ਇਨਸਾਨ ਨੂੰ ਯਾਦ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਕਾਲਜ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਬਕਾ ਵਿਦਿਆਰਥੀ ਵੀ ਇਸ ਦੀ ਤਰੱਕੀ ’ਚ ਯੋਗਦਾਨ ਪਾਉਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਕਾਲਜ ਦੀਆਂ ਸਰਗਰਮੀਆਂ ’ਤੇ ਉਪਲਬੱਧੀਆਂ ਸਬੰਧੀ ਇਕ ਰਿਪੋਰਟ ਪੜ੍ਹੀ, ਜਿਸ ’ਚ ਉਨ੍ਹਾਂ ਨੇ ਕਾਲਜ ਦੁਆਰਾ ਪਿਛਲੇ ਦਿਨਾਂ ’ਚ ਕੀਤੀ ਉਨੱਤੀ ’ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਾਲਜ ਅਕਾਦਮਿਕ ਖੇਤਰ ਤੋਂ ਇਲਾਵਾ ਅਤੇ ਸੱਭਿਆਚਾਰਕ ਅਤੇ ਖੇਡਾਂ ’ਚ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਅਵੱਲ ਰਿਹਾ ਹੈ।
ਇਸ ਮੌਕੇ ਸਾਬਕਾ ਵਿਦਿਆਰਥੀਆਂ ਨੇ ਕਾਲਜ ਵੱਲੋਂ 6 ਮਹੀਨੇ ਦੇ ਇੰਟਰਨਸ਼ਿਪ ਪ੍ਰੋਗਰਾਮ ਨੂੰ ਹੋਰ ਵੀ ਦਿਲਚਸਪ ਬਣਾਉਣ ਸਬੰਧੀ ਸੁਝਾਅ ਪੇਸ਼ ਕੀਤੇ, ਜਿਸ ’ਤੇ ਛੀਨਾ ਨੇ ਕਿਹਾ ਕਿ ਆਉਣ ਵਾਲੇ ਵਿੱਦਿਅਕ ਸਾਲ ’ਚ ਇਨ੍ਹਾਂ ਸਮੂਹ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਵਿਦਿਆਰਥੀਆਂ ਦੁਆਰਾ ਹਾਸਲ ਕੀਤੀਆਂ ਉਪਲਬੱਧੀਆਂ ’ਤੇ ਮਾਣ ਹੈ।ਇਸ ਮੌਕੇ ਕਾਲਜ ਸਟਾਫ, ਵਿਦਿਆਰਥੀਆਂ ਤੋਂ ਇਲਾਵਾ ਹੋਰ ਅਹਿਮ ਸਖਸ਼ੀਅਤਾਂ ਮੌਜ਼ੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply