Monday, March 30, 2026

ਮੰਤਰੀ ਜਿਆਣੀ ਨੇ ਤੀਰਥ ਦਰਸ਼ਨ ਯਾਤਰਾ ਵਾਲੀ ਵਿਸ਼ੇਸ਼ ਰੇਲ ਗੱਡੀ ਨੂੰ ਵਿਖਾਈ ਹਰੀ ਝੰਡੀ

ppn0201201733ਫਾਜ਼ਿਲਕਾ, 2 ਜਨਵਰੀ (ਵਿਨੀਤ ਅਰੋੜਾ) -ਅੱਜ ਫਾਜ਼ਿਲਕਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਵਿਚ ਭਾਗ ਲੈਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਸੰਗਤਾਂ ਦਾ ਇੱਕ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਤਖ਼ਤ ਸ਼੍ਰੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਹੋਇਆ। ਵਿਸ਼ੇਸ਼ ਰੇਲ ਗੱਡੀ ਨੂੰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਤਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਇਹ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸਰਕਾਰ ਦੇ ਖਰਚੇ ਤੇ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਅਕੀਦਤ ਦੇ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਇਸ ਤੋਂ ਪਹਿਲਾਂ ਤਖ਼ਤ ਸ਼੍ਰੀ ਹਜੂਰ ਸਾਹਿਬ, ਵਾਰਾਨਸੀ, ਅਜਮੇਰ ਸ਼ਰੀਫ ਲਈ ਵਿਸ਼ੇਸ਼ ਗੱਡੀਆਂ ਚਲਾਈਆਂ ਗਈਆਂ ਸਨ ਅਤੇ ਹੁਣ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜ਼ਸਨਾਂ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਗੁਰੂ ਜੀ ਦੇ ਜਨਮ ਅਸਥਾਨ ਸ਼੍ਰੀ ਪਟਨਾ ਸਾਹਿਬ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿਚ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਗਈਆਂ ਹਨ।

ppn0201201734
ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਐਸ.ਡੀ.ਐਮ. ਅਬੋਹਰ ਜਸਪ੍ਰੀਤ ਸਿੰਘ, ਐਸਡੀਐਮ ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਨਗਰ ਕੌਂਸਲ ਪ੍ਰਧਾਨ ਰਾਕੇਸ਼ ਧੂੜੀਆ, ਮਾਰਕੀਟ ਕਮੇਟੀ ਚੇਅਰਮੈਨ ਵਿਨੋਦ ਬਜਾਜ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਭਾਸ਼ ਅਰੋੜਾ, ਨਗਰ ਪੰਚਾਇਤ ਅਰਨੀਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਠੇਠੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਡਾ. ਰਮੇਸ਼ ਵਰਮਾ, ਲਵਲੀ ਕਾਠਪਾਲ, ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਕੌਂਸਲਰ ਅਸ਼ੋਕ ਜੈਰਥ, ਜਗਦੀਸ਼ ਸੇਤੀਆ ਅਤੇ ਹੋਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply