Monday, March 30, 2026

ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ

ppn0201201736ਫਾਜ਼ਿਲਕਾ, 2 ਜਨਵਰੀ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੀ ਵਿਧਾਨਸਭਾ ਚੋਣਾਂ ਨੂੰ ਲੈਕੇ ਇੱਕ ਮੀਟਿੰਗ ਫਾਜ਼ਿਲਕਾ ਵਿਧਾਨਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਦੀ ਅਗਵਾਈ ਵਿਚ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਬਰਾੜ, ਅਨੂੰ ਬਰਾੜ ਦੀ ਹਾਜ਼ਰੀ ਵਿਚ ਨੇੜਲੇ ਪਿੰਡ ਰਾਮਪੁਰਾ ਵਿਚ ਹੋਈ। ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਫਜ਼ਿਲਕਾ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਵਿਚ ਆਉਣ ਵਾਲੀਆਂ 2017 ਦੀਆ ਵਿਧਾਨਸਭਾ ਚੋਣਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪਾਰਟੀ ਦੀ ਰਣਨੀਤੀ ਬਣਾਈ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਵਰਗ ਦੇ ਲਈ ਕੁਝ ਕਰਨਾ ਚਾਹੁੰਦੀ ਹੈ ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਪੰਜਾਬ ਦੇ ਚੋਣ ਮਦਾਨ ਵਿਚ ਉਤਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਭਾਜਪਾ ਸਰਕਾਰ ਨੇ ਆਪਸ ਵਿਚ ਮਿਲ ਕੇ ਸਿਰਫ਼ ਲੋਕਾਂ ਨੂੰ ਲੁਟਿਆ ਹੈ ਅਤੇ ਚੋਣਾਂ ਦੇ ਸਮੇਂ ਲੋਕਾਂ ਵਿਚ ਝੂਠੇ ਵਾਅਦੇ ਕਰਕੇ ਵੋਟ ਪ੍ਰਾਪਤ ਕਰਕੇ ਸੱਤਾ ਦਾ ਸੁੱਖ ਲਿਆ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਆਮ ਆਦਮੀ ਇਨ੍ਹਾਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਵੇਖਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੈਨੀਫੈਸਟੋ ਨੂੰ ਵਰਕਰ ਹਰ ਘਰ ਵਿਚ ਪਹੁੰਚਾਉਣ ਤਾਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਆਮ ਆਦਮੀ ਪਾਰਟੀ ਸਰਕਾਰ ਬਨਣ ਤੇ ਲੋਕਾਂ ਦੇ ਲਈ ਕੀ ਯੋਜਨਾਵਾਂ ਜਾਰੀ ਕਰਨਾ ਚਾਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਆਪ ਵਰਕਰਾਂ ਅਤੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੋਕੇ ਆਪ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply