Thursday, March 26, 2026

ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਗ੍ਰਿਫਤਾਰ ਕਰਨ ਦੀ ਪਰਮਜੀਤ ਸਰਨਾ ਨੇ ਕੀਤੀ ਨਿਖੇਧੀ

ਬਾਬਾ ਬਲਜੀਤ ਸਿੰਘ ਦਾਦੂਵਾਲ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ)- ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਸਰਕਾਰ ਦੇ ਇਸ਼ਾਰਿਆ ਤੇ ਪੁਲੀਸ ਵੱਲੋ ਬਿਨਾਂ ਕਿਸੇ ਵਰੰਟ ਤੇ ਬਿਨਾਂ ਕਿਸੇ ਕੇਸ ਦੇ ਭਾਰਤੀ ਦੰਡਾਵਲੀ ਦੀ ਧਾਰਾ 107/151 ਤਹਿਤ ਗ੍ਰਿਫਤਾਰ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਦਾ ਜੱਸ ਗਾਉਣ ਵਾਲੇ ਇੱਕ ਧਾਰਮਿਕ ਵਿਅਕਤੀ ਦੀ ਗ੍ਰਿਫਤਾਰੀ ਬਾਦਲ ਸਰਕਾਰ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ।
ਜਾਰੀ ਇੱਕ ਬਿਆਨ ਰਾਹੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਰਕਾਰ ਨੇ ਬੁਖਲਾਹਟ ਵਿੱਚ ਆ ਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਉਸ ਵੇਲੇ ਗ੍ਰਿਫਤਾਰੀ ਕੀਤੀ ਹੈ ਜਦੋ ਉਹ ਇੱਕ ਧਾਰਮਿਕ ਸਮਾਗਮ ਵਿੱਚ ਭਾਗ ਲੈਣ ਉਪਰੰਤ ਆਪਣੇ ਸਾਥੀਆ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪਰਕਾਸ਼ ਉਤਸਵ ਸਮਾਗਮਾਂ ਵਿੱਚ ਭਾਗ ਲੈਣ ਲਈ ਪਟਨਾ ਸਾਹਿਬ ਵਿਖੇ ਜਾਣ ਦੀ ਤਿਆਰੀ ਕਰ ਰਹੇ ਸਨ।ਉਹਨਾਂ ਕਿਹਾ ਕਿ ਅੱਜ ਜੇਕਰ ਬਾਦਲਾਂ ਨੂੰ ਢੋਲਕੀਆਂ ਛੈਣਿਆਂ ਵਾਲਿਆਂ ਤੋ ਵੀ ਇੰਨਾ ਡਰ ਲੱਗ ਰਿਹਾ ਹੈ ਤਾਂ ਫਿਰ ਇਹਨਾਂ ਨੂੰ ਹੋਰ ਕੋਈ ਵੀ ਨਹੀ ਬਚਾਅ ਸਕਦਾ।ਉਹਨਾਂ ਕਿਹਾ ਕਿ ਸੰਗੀਨਾਂ ਦੀ ਛਾਂ ਹੇਠ ਜ਼ਿਆਦਤੀਆਂ ਤਾਂ ਕੀਤੀਆ ਜਾ ਸਕਦੀਆ ਹਨ ਲੋਕਾਂ ਦੇ ਦਿਲਾਂ `ਤੇ ਰਾਜ ਸਿਰਫ ਲੋਕ ਭਾਵਨਾਵਾਂ ਅਨੁਸਾਰ ਕੰਮ ਕਰਕੇ ਹੀ ਕੀਤਾ ਜਾ ਸਕਦਾ ਹੈ।ਉਹਨਾਂ ਪੰਜਾਬ ਦੀਆ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਟਨਾ ਸਾਹਿਬ ਵਿਖੇ ਪੁੱਜ ਕੇ ਦਸਮ ਪਿਤਾ ਦੇ ਪ੍ਰਕਾਸ਼ ਉਤਸਵ ਸਮਾਗਮਾਂ ਵਿੱਚ ਭਾਗ ਲੈਣ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply