Wednesday, March 25, 2026

ਫਲਾਈਂਗ ਸਕੁਐਡ ਦੀਆਂ ਟੀਮਾਂ ਨਾਲ ਚੋਣਾਂ ਸਬੰਧੀ ਹੋਈ ਮੀਟਿੰਗ

ppn0301201706
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਆਮ ਜਨਤਾ ਦੀ ਜਾਣਕਾਰੀ ਸੂਚਿਤ ਕੀਤਾ ਜਾਂਦਾ ਹੈ ਨਿਰਪੱਖ ਅਤੇ ਅਜਾਦ ਚੋਣਾਂ ਕਰਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਏ.ਐਸ. ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ-1, ਸਹਾਇਕ ਰਿਟਰਨਿੰਗ ਅਫ਼ਸਰ-2 ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਨਿਯੁਕਤ ਫਲਾਈਗ ਸਕਵਾਰਡ ਦੀਆਂ ਟੀਮਾਂ ਨਾਲ ਬੱਚਤ ਭਵਨ ਵਿਖੇ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ।
ਜਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ-1, ਸਹਾਇਕ ਰਿਟਰਨਿੰਗ ਅਫ਼ਸਰ-2  ਨੂੰ ਮਾਡਲ ਕੋਡ ਆਫ ਕੰਡਕਟ ਅਤੇ ਡਿਫੇਸ਼ਮੈਂਟ ਆਫ ਪ੍ਰਾਪਰਟੀ ਨਾਲ ਸਬੰਧਤ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਹਨਾ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਤੇ ਮਾਨਯੋਗ ਜਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਦੇ ਹਰ ਕੰਮ ਲਈ ਪੂਰੀ ਤਰ੍ਹਾਂ ਤਿਆਰ ਰਹਿੰਣ ਲਈ ਕਿਹਾ ਗਿਆ ਅਤੇ ਰਿਟਰਨਿੰਗ ਅਫ਼ਸਰਾਂ ਵੱਲੋਂ ਅਗਾਮੀ ਚੋਣਾਂ 2017 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਉਹਨਾ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਵੱਲੋਂ ਜਿਲ੍ਹੇ ਵਿੱਚ ਨਿਯੁੱਕਤ ਫਲਾਈਗ ਸਕਵਾਰਡ ਦੀਆਂ ਟੀਮਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਹੱਈਆ ਕਰਵਾਈਆਂ ਗਈਆਂ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਫਾਰ ਸੀਜਰ ਐਂਡ ਰਲੀਜ ਆਫ ਕੈਸ਼ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਹਾਜਰ ਆਏ ਨੁਮਾਇੰਦਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਉਹਨਾ ਦੇ ਸੁਝਾਵਾਂ ਨੂੰ ਮਾਨਯੋਗ ਡੀ.ਸੀ. ਸਾਹਿਬ ਵੱਲੋਂ ਸੁਣਿਆ ਗਿਆ ਅਤੇ ਉਹਨਾਂ ਦੇ ਛੰਕਿਆਂ ਦਾ ਨਿਵਾਰਨ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply