Saturday, October 17, 2026

ਪਹਿਲਾਂ ਦੀ ਤਰਾਂ ਖੁੱਲਣਗੇ ਜਿਲ੍ਹੇ ਵਿੱਚ ਸਰਕਾਰੀ/ ਗੈਰ ਸਰਕਾਰੀ ਸਕੂਲ

Basant garg
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਬੇਹੱਦ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਕਰਨ ਦਾ ਹੁਕਮ ਕੀਤੇ ਗਏ ਸਨ।  ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ (ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਜਾਰੀ ਕੀਤੇ ਹੁਕਮਾਂ ਵਿਚ ਡਾ. ਗਰਗ ਨੇ ਕਿਹਾ ਹੈ ਕਿ ਹੁਣ ਮੌਸਮ ਵਿੱਚ ਕੁੱਝ ਤਬਦੀਲੀ ਹੋ ਜਾਣ ਕਰਕੇ ਜ਼ਿਲ੍ਹੇ ਦੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ /ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੋਲਣ ਅਤੇ ਬੰਦ ਕਰਨ ਦਾ ਸਮਾਂ ਪਹਿਲਾਂ ਦੀ ਤਰ੍ਹਾ ਜੋ ਸਰਕਾਰ ਵੱਲੋਂ ਨਿਰਧਾਰਤ ਕੀਤਾ ਗਿਆ ਸੀ।ਉਸੇ ਤਰ੍ਹਾਂ ਹੀ ਸਕੂਲ ਖੋਲਣ ਅਤੇ ਬੰਦ ਕੀਤੇ ਜਾਣ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply