
ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਪ੍ਰੈਲ 2017 ’ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਪਵਿੱਤਰ ਮੌਕੇ ਤੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਅਪ੍ਰੈਲ 2017 ਨੂੰ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਤਿੰਨ ਪਾਸਪੋਰਟ ਸਾਈਜ ਤਾਜਾ ਫੋਟੋਆਂ 10 ਜਨਵਰੀ 2017 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ’ਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।
ਇਸ ਸਬੰਧ ਵਿੱਚ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ’ਤੇ ਸੰਪਰਕ ਕਰ ਸਕਦੇ ਹਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media