Sunday, March 15, 2026

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਪੋ੍. ਕਿਰਪਾਲ ਸਿੰਘ ਬਡੂੰਗਰ ਦਾ ਜਥੇਦਾਰ ਇਕਬਾਲ ਸਿੰਘ ਵਲੋਂ ਸਨਮਾਨ

ppn0301201726
ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ 350 ਸਾਲਾ ਪ੍ਰਕਾਸ਼ ਸਮਾਗਮਾਂ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿੱਥੇ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ ਪਿਤਾ ਦੇ ਜੀਵਨ ਤੇ ਚਾਨਣਾ ਪਾਇਆ। ਪੰਥ ਪ੍ਰਸਿੱਧ ਰਾਗੀ ਜਥਿਆਂ ਵਿਚ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਭਾਈ ਹਰਜੋਤ ਸਿੰਘ ਜਖ਼ਮੀ ਲੁਧਿਆਣੇ ਵਾਲੇ ਅਤੇ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।

ppn0301201727
ਇਸੇ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।ਉਪਰੰਤ ਸਿੰਘ ਸਾਹਿਬ ਗਿਆਨੀ ਇਕਬਾਲ ਸਿਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਸ੍ਰੀ ਸਾਹਿਬ ਤੇ ਦਸਤਾਰ ਦੇ ਕੇ ਸਨਮਾਨਿਤ ਕੀਤਾ।ਇਸ ਉਪਰੰਤ ਉਹ ਸ੍ਰੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਗਏ।

ppn0301201728
ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਸਾਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਅਕਤੀਤਵ ਬਿਲਕੁਲ ਬੇਮਿਸਾਲ ਹੈ। ਗੁਰੂ ਸਾਹਿਬ ਨੇ ਖੁਦ ਆਪਣੀ ਆਤਮ ਕਥਾ ਲਿਖਦਿਆਂ ਦੱਸਿਆ ਹੈ ਕਿ ਦੁਸ਼ਟਤਾਈ ਤੇ ਦੰਭਤਾਈ ਦੂਰ ਕਰਕੇ ਸੱਚੇ ਧਰਮ ਦਾ ਪੰਥ ਉਜਾਗਰ ਕਰਨ ਦਾ ਕਾਰਜ ਉਨ੍ਹਾਂ ਨੂੰ ਅਕਾਲ ਪੁਰਖ ਵੱਲੋਂ ਸੌਂਪਿਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੱਛੜੇ ਸਮਾਜ ਦਾ ਉਧਾਰ ਕਰਦਿਆਂ ਅਜਿਹਾ ਇਨਕਲਾਬੀ ਪਲਟਾ ਲਿਆਂਦਾ ਜਿਸ ਨਾਲ ਸਦੀਆਂ ਦੇ ਦੱਬੇ-ਕੁਚਲੇ ਤੇ ਪਿਛਾਂਹ ਸੁੱਟੇ ਲੋਕ ਜਾਗ੍ਰਿਤ ਹੋ ਕੇ ਆਪਣੇ ਧਾਰਮਿਕ, ਸਮਾਜਿਕ ਅਤੇ ਰਾਜਸੀ ਅਧਿਕਾਰਾਂ ਹਿਤ ਸੰਘਰਸ਼ ਕਰਨ ਹਿਤ ਤਿਆਰ-ਬਰ-ਤਿਆਰ ਹੋ ਗਏ। ਉਨ੍ਹਾਂ ਇਸ ਅਵਸਰ ਤੇ ਸਮੁੱਚੀ ਸਾਧ ਸੰਗਤ ਨੂੰ ਅੰਮ੍ਰਿਤ ਪਾਨ ਕਰਕੇ ਦਸਮੇਸ਼ ਪਿਤਾ ਦੀਆਂ ਖੁਸ਼ੀਆਂ ਅਤੇ ਅਸੀਸਾਂ ਲੈਣ ਲਈ ਕਿਹਾ। ਉਨ੍ਹਾਂ ਗੁਰਮਤਿ ਸਮਾਗਮ ਵਿੱਚ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ।ਪੋ੍ਰ: ਬਡੂੰਗਰ ਨੇ ਵਿਸ਼ੇਸ਼ ਸਮਾਗਮਾਂ ਮੌਕੇ ਪੁੱਜੇ ਸੰਤਾਂ-ਮਹਾਂਪੁਰਸ਼ਾਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੇਵਾ ਕਰ ਰਹੀਆਂ ਸੰਗਤਾਂ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ।
ਇਸ ਮੌਕੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਮੈੰੰਬਰ ਤੇ ਬੀਬੀ ਕਿਰਨਜੋਤ ਕੌਰ ਮੈਂਬਰ, ਡਾ: ਰੂਪ  ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਹਰਭਜਨ ਸਿੰਘ ਮਨਾਵਾਂ ਤੇ ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ, ਲਖਬੀਰ ਸਿੰਘ ਮੀਤ ਮੈਨੇਜਰ, ਬਾਬਾ ਬਲਬੀਰ ਸਿੰਘ ਮੁਖੀ ਸ਼ੋ੍ਰਮਣੀ ਅਕਾਲੀ ਬੁੱਢਾ ਦਲ 96 ਕਰੋੜੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply