
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਭਲ੍ਹਕੇ 5 ਜਨਵਰੀ ਵੀਰਵਾਰ ਨੂੰ 7 ਵੱਖ-ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸ਼ੇਰਗਿੱਲ ਨੇ ਦੱਸਿਆ ਕਿ ਭਗਵੰਤ ਮਾਨ ਕੱਲ੍ਹ 5 ਜਨਵਰੀ ਨੂੰ ਸਵੇਰੇ 10 ਵਜੇ ਹਲਕਾ ਮਜੀਠਾ ਦੇ ਪਿੰਡ ਮਜਵਿੰਡ-ਗੋਪਾਲਪੁਰਾ ਵਿਖੇ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ।ਇਸ ਉਪਰੰਤ ਭਗਵੰਤ ਮਾਨ ਇੱਕ ਕਾਫ਼ਲੇ ਦੇ ਰੂਪ ਵਿੱਚ ਦਿਆਲਪੁਰ (ਟੱਪਰੀਆਂ), ਸ਼ਾਮਨਗਰ, ਮਰੜ੍ਹੀ ਕਲਾਂ, ਥਰੀਏਵਾਲ ਅਤੇ ਭੰਗਾਲੀ ਕਲਾਂ ਵਿਖੇ 7 ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ‘ਤੇ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਨਾਲ ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੰਘ ਸਿੱਧੂ, ਗੁਰਭੇਜ ਸਿੰਘ ਸਿੱਧੂ, ਲਖਵਿੰਦਰ ਸਿੰਘ ਬੇਗੇਵਾਲ, ਸਤਨਾਮ ਸਿੰਘ ਜੱਜ, ਗੁਰਮਿੰਦਰ ਸਿੰਘ ਕਲੇਰ ਮਾਂਗਟ, ਸੰਦੀਪ ਸ਼ਰਮਾ, ਬੱਬਨ ਗਿੱਲ ਅਤੇ ਰਾਜਵਿੰਦਰ ਸਿੰਘ ਨਾਗ ਕਲਾਂ ਆਦਿ ਸਰਕਲ ਇੰਚਾਰਜ ਵੀ ਮੌਜੂਦ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media