Wednesday, March 11, 2026

ਏ.ਡੀ.ਸੀ ਵਲੋਂ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ppn0401201712
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ)- ਗਣਤੰਤਰ ਦਿਵਸ ਸਮਾਗਮ 26 ਜਨਵਰੀ 2017 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਇਹ ਜਾਣਕਾਰੀ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸਨਰ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ  ਨੇ ਮੀਟਿੰਗ ਦੌਰਾਨ ਨਗਰ ਨਿਗਮ, ਐਕਸੀਅਨ ਪਬਲਿਕ ਹੈਲਥ, ਸਿਹਤ , ਪੁਿਲਸ, ਕਰ ਤੇ ਆਬਕਾਰੀ, ਪੀ.ਡਬਲਿਊ.ਡੀ, ਟਰਾਂਸਪੋਰਟ, ਖੇਡ  ਤੇ ਸਿੱਖਿਆ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਬੰਧੀ ਸਬੰਧਿਤ ਕੰਮ ਪੂਰੀ ਲਗਨ ਅਤੇ ਮਿਹਨਤ ਨਾਲ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਉਨਾਂ ਦੱਸਿਆ ਕਿ 24 ਜਨਵਰੀ 2017 ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 9.30 ਵਜੇ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਉਣ ਲਈ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਿਕਰਤ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਕਮੇਟੀਆਂ ਬਣਾ ਕੇ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਵੱਖ-ਵੱਖ ਵਿਭਾਗਾਂ ਵੱਲੋਂ ਪੇਸ਼ ਕੀਤੀਆਂ ਜਾਣਗੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਐਸ.ਡੀ.ਐਮ ਅੰਮ੍ਰਿਤਸਰ-2, ਸ੍ਰੀਮਤੀ ਪ੍ਰੀਤੀ ਯਾਦਵ ਐਸ:ਡੀ:ਐਮ ਅੰ�ਿਮਤਸਰ-1, ਵਿਕਾਸ ਕੁਮਾਰ ਸਹਾਇਕ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply