Saturday, June 27, 2026

ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਜ਼ਾਬਤਾ ਲੱਗਣ ਨਾਲ ਚੋਣ ਤਿਆਰੀਆਂ ਸ਼ੁਰੁ – ਡਿਪਟੀ ਕਮਿਸ਼ਨਰ

ppn0401201714

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿਚ ਨਿਰਪੱਖ ਚੋਣਾਂ ਲਈ ਉਡਣ ਦਸਤੇ, ਵੀਡੀਓ ਸਰਵੇਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਐਮ ਸੀ ਐਮ ਸੀ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਬੀ ਤਹਿਤ ਚੋਣਾਂ ਦੌਰਾਨ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਲਈ ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ, ਜਿਸ ਲਈ ਇਕ ਸਾਲ ਦੀ ਸਜ਼ਾ ਜਾਂ ਜੁਰਮਾਨ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰ੍ਹਾਂ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਸੀ ਤਹਿਤ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਲਈ ਉਸਨੂੰ ਡਰਾਉਂਦਾ/ਧਮਕਾਉਂਦਾ ਜਾਂ ਕੋਈ ਚੋਟ ਪਹੁੰਚਾਉਂਦਾ ਹੈ ਤਾਂ ਇਹ ਵੀ ਸਜ਼ਾਯੋਗ ਅਪਰਾਧ ਹੈ, ਜਿਸ ਤੇ ਇਕ ਸਾਲ ਤੱਕ ਦੀ ਸਜ਼ਾ ਜਾਂ ਜੁਰਮਾਨ ਜਾਂ ਦੋਨੋ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਧਨ ਅਤੇ ਬਲ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਅਜਿਹੇ ਧਨ ਦੇ ਲੈਣ-ਦੇਣ ਤੇ ਤਿੱਖੀ ਨਜ਼ਰ ਰੱਖਣ ਲਈ ਉਡਣ-ਦਸਤੇ ਬਣਾਏ ਗਏ ਹਨ। ਇਸ ਲਈ ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਆਪਣੇ ਮਤ ਅਧਿਕਾਰ ਦੇ ਬਦਲੇ ਕਿਸੇ ਵੀ ਪ੍ਰਕਾਰ ਦੇ ਧਨ ਜਾਂ ਕੋਈ ਹੋਰ ਲਾਭ ਦੇ ਲੈਣ-ਦੇਣ ਤੋਂ ਦੂਰ ਰਹਿਣ। ਜੇਕਰ ਕੋਈ ਕਿਸੇ ਨੂੰ ਮਤ ਅਧਿਕਾਰ ਦੀ ਵਰਤੋਂ ਬਦਲੇ ਕੋਈ ਧਨ/ਉਪਹਾਰ ਦਿੰਦਾ ਹੈ, ਜਾਂ ਡਰਾਉਂਦਾ ਧਮਕਾਉਦਾ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ, ਫਾਜ਼ਿਲਕਾ ਵੱਲੋਂ ਸਥਾਪਤ ਅਤੇ 24 ਘੰਟੇ ਕੰਮ ਕਰਨ ਵਾਲੇ ਸ਼ਿਕਾਇਤ ਨਿਗਰਾਣੀ ਸੈਲ ਵਿਖੇ ਫੋਨ ਨੰਬਰ 1800-180-2616 ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਅਰਵਿੰਦ ਕੁਮਾਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply