Wednesday, March 11, 2026

ਗੁਰਮਤਿ ਦੀ ਕਲਾਸ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਅਤੇ ਸ਼ਹੀਦਾਂ ਸਬੰਧੀ ਜਾਣਕਾਰੀ ਦਿੱਤੀ

ppn0401201718

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ -ਫਿਰੋਜ਼ਪੁਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਥੇਹਕਲੰਦਰ ਦੇ ਗੁਰੂਦੁਆਰੇ ਵਿਚ ਬੱਚਿਆਂ ਵਿਚ ਇੱਕ ਹਫ਼ਤੇਵਰ ਗੁਰਮਤਿ ਦੀ ਕਲਾਸ ਲਗਾਈ ਗਈ।ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨੇੜਲੇ ਪਿੰਡ ਥੇਹ ਕਲੰਦਰ ਦੇ ਗੁਰੂਦੁਆਰਾ ਸਾਹਿਬ ਵਿਚ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਇੱਕ ਹਫ਼ਤੇਵਰ ਕਲਾਸ ਲਗਾਈ ਗਈ।ਜਿਸ ਵਿਚ ਬੱਚਿਆਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸ਼ਹੀਦਾਂ ਸਬੰਧੀ ਜਾਣਕਾਰੀ ਦਿੱਤੀ ਗਈ।ਕਲਾਸ ਦੇ ਅੰਤ ਵਿਚ ਬੱਚਿਆਂ ਵਿਚ ਮੁਕਾਬਲੇ ਵੀ ਕਰਵਾਏ ਗਏ।ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਗੁਰੂਦੁਆਰਾ ਕਮੇਟੀ ਦੇ ਮੈਂਬਰ ਅਤੇ ਗ੍ਰੰਥੀ ਜੋਧਾ ਸਿੰਘ ਅਤੇ ਵੱਡੀ ਗਿਣਤੀ ਵਿਚ ਸਾਧ ਸੰਗਤ ਹਾਜ਼ਰ ਸੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply