
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਰੂਰਤਮੰਦ ਖਿਡਾਰੀਆਂ ਦੀ ਖੇਡ ਕਿੱਟਾ ਤੇ ਆਰਥਿਕ ਮਦਦ ਕਰਕੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਉੱਘੇ ਖੇਡ ਪ੍ਰਮੋਟਰ ਡਾ. ਹਰਮੋਹਿੰਦਰ ਸਿੰਘ ਨਾਗਪਾਲ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਮੈਡਮ ਤਜਿੰਦਰ ਕੌਰ ਨਾਗਪਾਲ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੰਬਲ ਤਕਸੀਮ ਕਰਕੇ ਕੜਾਕੇ ਦੀ ਠੰਡ ਵਿੱਚ ਹੋਰ ਵੀ ਬੇਹਤਰ ਕਰਨ ਦਾ ਆਸ਼ੀਰਵਾਦ ਤੇ ਪਿੱਠ ਥਾਪੜਾ ਦਿੱਤਾ। ਇਸ ਮੌਕੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਤੇ ਭਗਵਾਨ ਦਾਸ ਦੇ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਦਿਆਂ ਉਨ੍ਹਾਂ ਵੱਲੋਂ ਖੇਡ ਖੇਤਰ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਹਰਮੋਹਿੰਦਰ ਸਿੰਘ ਨਾਗਪਾਲ ਨੇ ਕਿਹਾ ਕਿ ਉਹ ਹਮੇਸ਼ਾਂ ਲੋਕਾਈ ਦਾ ਭਲਾ ਸੋਚਦੇ ਹਨ ਤੇ ਸਮਾਜ ਸੇਵਾ ਦੇ ਵਿੱਚ ਯਕੀਨ ਰੱਖਦੇ ਹਨ। ਇਸੇ ਸਿਲਸਿਲੇ ਤਹਿਤ ਆਪਣੀ ਕਿਰਤ ਕਮਾਈ ਦੇ ਵਿੱਚੋਂ ਦਸਵੰਧ ਕੱਢਕੇ ਖਿਡਾਰੀਆਂ ਦੇ ਲੇਖੇ ਲਾਉਂਦੇ ਹਨ। ਉਨ੍ਹਾਂ ਕਿਹਾ ਅੱਜ ਸਿਹਤਮੰਦ ਤੇ ਨਰੋਏ ਸਮਾਜ ਦੀ ਸਿਰਜਣਾ ਵਾਸਤੇ ਖਿਡਾਰੀਆਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਤੇ ਖੇਡਾਂ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅਮਲੀ ਜਾਮਾਂ ਪਹਿਨਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਵਰ੍ਹੇ ਪਲੇਠੀ ਹਰਤੇਜ ਇੰਟਰ ਸਕੂਲ ਐਥਲੈਟਿਕਸ ਪ੍ਰਤੀਯੋਗਤਾ ਦਾ ਆਯੋਜਨ ਕਰਕੇ ਸੈਂਕੜੇ ਖਿਡਾਰੀਆਂ ਨੂੰ ਇਨਾਮ ਵਜੋਂ ਖੇਡ ਕਿੱਟਾ ਤੇ ਖੇਡ ਸਮੱਗਰੀ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ। ਜਦੋਂ ਕਿ ਦੂਸਰੀ ਪ੍ਰਤੀਯੋਗਤਾ ਦਾ ਆਯੋਜਨ ਬਹੁਤ ਜਲਦ ਕੀਤਾ ਜਾ ਰਿਹਾ ਹੈ ਤੇ ਫਿਰ ਇਸ ਸਿਲਸਿਲੇ ਨੂੰ ਦੁਹਰਾਇਆ ਜਾਏਗਾ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਪ੍ਰਤੀਯੋਗਤਾਵਾਂ ਦਾ ਆਯੋਜਨ ਕਰਨ ਤੇ ਇਸ ਵਿੱਚ ਹਿੱਸਾ ਲੈਣ। ਇਸ ਮੌਕੇ ਦਵਿੰਦਰ ਸਿੰਘ, ਜੀ.ਐਸ. ਸੰਧੂ, ਬਲਜਿੰਦਰ ਸਿੰਘ ਮੱਟੂ, ਰਾਮਾ ਮਹਿਤਾ, ਰੀਟਾ ਮਹਿਤਾ, ਗੁਰਮੀਤ ਕੌਰ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media