Sunday, August 23, 2026

ਸ੍ਰੀ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ

ppn0401201729
ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੈਂਡ ਟੀਮ ਸਮੇਤ ਬੜੀ ਸ਼ਰਧਾ ਨਾਲ ਹਿੱਸਾ ਲਿਆ।ਇਹ ਨਗਰ ਕੀਰਤਨ ਪਿੰਡ ਧੌਲ ਕਲਾਂ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਤੋਂ ਸ਼ਬਦ ਗਾਇਣ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਸ਼ੁਰੂ ਹੋਇਆ।ਨਗਾਰੇ ਦੀ ਗੂੰਜ ਅਤੇ ਗਤਕਾ ਟੀਮ ਦੀਆਂ ਕਲਾਬਾਜੀਆਂ ਨੇ ਲੋਕਾਂ ਦੇ ਮਨ ਵਿੱਚ ਸ਼ਰਧਾ ਤੇ ਜੋਸ਼ ਭਰ ਦਿਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਦੀ ਪ੍ਰੇਰਨਾ ਦਿਤੀ ।

Check Also

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply