Tuesday, October 13, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਮਨਾਇਆ

ਧੂਰੀ, 5 ਜਨਵਰੀ (ਪ੍ਰਵੀਨ ਗਰਗ)- ਸਥਾਨਕ ਗੁਰਦੁਆਰਾ ਸ਼੍ਰੀ ਲੋਹਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਉਤਸਵ ਬੜੀ

Guru Gobind Singh Ji 1

ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਛੋਟੇ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਗ੍ਰੰਥੀ ਕਿਰਪਾਲ ਸਿੰਘ, ਸਕੱਤਰ ਦਾਰਾ ਸਿੰਘ, ਜਸਵਿੰਦਰ ਸਿੰਘ ਟੀਟੂ, ਹਰਦੇਵ ਸਿੰਘ ਬਿੰਨਰ, ਹਾਕਮ ਸਿੰਘ, ਕੁਲਦੀਪ ਸਿੰਘ ਅਤੇ ਗਗਨਦੀਪ ਸਿੰਘ ਆਦਿ ਵੱਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ …

Leave a Reply