
ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਬੰਸਦਾਨੀ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਠੰਡ ਦੇ ਬਾਵਜੂਦ ਵੀ ਸ਼ਰਧਾ ਨਾਲ ਇਸ਼ਨਾਨ ਕੀਤੇ।ਇਸ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ 3 ਜਨਵਰੀ ਨੂੰ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣ ਉਪਰੰਤ ਅੱਜ 5 ਜਨਵਰੀ ਨੂੰ ਭੋਗ ਪਾਉਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਖੁੱਲ੍ਹੇ ਪੰਡਾਲਾਂ ’ਚ ਸਜਾਏ।ਜਿਨ੍ਹਾਂ ਵਿਚ ਹਜ਼ੂਰੀ ਰਾਗੀ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੁਰੀ ਰਾਗੀ ਜੱਥੇ ਤੋਂ ਇਲਾਵਾ ਸ੍ਰੋਮਣੀ ਕਮੇਟੀ ਦੇ ਢਾਡੀ ਜੱਥਿਆਂ ਵਲੋਂ ਇਤਿਹਾਸਕ ਵਾਰਾਂ ਅਤੇ ਕਵੀਸ਼ਰੀ ਜੱਥਿਆ ਵਲੋਂ ਵੀਰ ਰੱਸ ਭਰਪੂਰ ਕਾਵਿ ਸੁਨਣਾ ਕੇ ਸੰਗਤਾਂ ਨੂੰ ਗੁਰਮਤਿ ਗਿਆਨ ਅਤੇ ਇਤਿਹਾਸਕ ਸਾਖੀਆਂ ਨਾਲ ਨਿਹਾਲ ਕੀਤਾ ਗਿਆ।ਸਮਾਗਮ ਦੇ ਸੰਪੂਰਨਤਾ ਦੀ ਅਰਦਾਸ ਭਾਈ ਪਰਮਜੀਤ ਸਿੰਘ ਵਲੋਂ ਅਤੇ ਮੁੱਖ ਵਾਕ ਭਾਈ ਬੂਟਾ ਸਿੰਘ ਵਲੋਂ ਕੀਤੀ ਗਈ।ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸੁਖਦੇਵ ਸਿੰਘ ਬਾਹੀਆ ਮੈਂਬਰ ਐਸ.ਜੀ. ਪੀ. ਸੀ, ਬੀਬੀ ਦਵਿੰਦਰ ਕੌਰ, ਬੀਬੀ ਜੋਗਿੰਦਰ ਕੌਰ ਅਤੇ ਮੈਨੇਜਰ ਸਮੇਰ ਸਿੰਘ ਵਲੋਂ ਸੰਗਤਾਂ ਨੂੰ ਵਧਾਈਆ ਅਤੇ ਆਏ ਪ੍ਰਚਾਰਕਾਂ ਨੂੰ ਗੁਰੂ ਸਾਹਿਬ ਦੀ ਬਖ਼ਸ਼ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਸ਼ਹਿਰ ਦੇ ਹਰ ਇਕ ਗੁਰੂ ਘਰ, ਸੇਵਾ ਸੁਸਾਇਟੀਆਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਵੀ ਧਾਰਮਿਕ ਸਮਾਗਮ ਅਤੇ ਲੰਗਰ ਆਯੋਜਿਤ ਕੀਤੇ ਗਏ।
ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਗਏ।ਜਿਸ ਵਿਚ ਮੁੱਖ ਗ੍ਰੰਥੀ ਵਲੋਂ ਕਥਾ ਵਿਚਾਰ, ਹਜੂਰੀ ਰਾਗੀ ਵਲੋਂ ਸਬਦ ਗਾਇਣ ਅਤੇ ਢਾਡੀ ਜੱਥੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨੀ ਭਰਪੂਰ ਵੀਰ ਰੱਸ ਕਵਿਤਾਵਾ ਗਾਇਣ ਕੀਤੀਆਂ ਗਈਆ। ਮੁੱਖ ਸੇਵਾਦਾਰ ਭਾਈ ਬਿਕਰਮ ਸਿੰਘ ਵਲੋਂ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਅਤੇ ਕਥਾ ਵਾਚਕ ਭਾਈ ਬੂਟਾ ਸਿੰਘ ਵਲੋਂ ਗੁਰੂ ਸਾਹਿਬ ਦੀਆਂ ਰਚਨਾਵਾਂ ਅਕਾਲ ਉਸਤਤ, ਬਚਿੱਤਰ ਨਾਟਕ ਪੜ੍ਹ ਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਣ ਦੀ ਪ੍ਰੇਰਣਾ ਦਿੱਤੀ।ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਭਾਈ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਇਸ ਮੌਕੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਅਤੇ ਮੈਨੇਜਰ ਸੁਰਿੰਦਰ ਸਿੰਘ ਵਲੋਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਅਤੇ ਗੁਰੂ ਸਾਹਿਬ ਦੇ ਉਪਦੇਸ਼ ਬਾਰੇ ਜਾਣਕਾਰੀ ਦਿੱਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media