Tuesday, July 21, 2026

ਕੇ.ਸੀ.ਜੀ.ਸੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350

ppn0501201720

ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੁੰਦਿਆ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ, ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਛੀਨਾ ਨੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆ ੩੩ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਸਾਡੀ ਨੌਜਵਾਨ ਪੀੜ੍ਹੀ ਨੂੰ ਦਸਮ ਪਿਤਾ ਦੀਆਂ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਨੂੰ ਅਪਨਾ ਕੇ ਸਵੈਮਾਨ ਨਾਲ ਜੀਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਇਤਿਹਾਸ ਵਿਸ਼ਵ ਭਰ ਲਈ ਪ੍ਰੇਰਣਾਦਾਇਕ ਹੈ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐਸ. ਐਸ ਚਾਹਲ ਨੇ ਹਾਜ਼ਰ ਸੰਗਤਾਂ ਨੂੰ ਦਸਮ ਪਿਤਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਮੁੱਖੀ ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਜਸਵਿੰਦਰ ਸਿੰਘ ਢਿਲੋਂ, ਡੀਨ ਅਕਾਦਮਿਕ ਡਾ. ਰਘਬੀਰ ਸਿੰਘ, ਸਟੂਡੈਂਟਸ ਵੈਲਫ਼ੇਅਰ ਡਾ. ਸੁਖਬੀਰ ਕੌਰ ਮਾਹਲ, ਕੰਟਰਲੋਰ ਪ੍ਰੀਖਿਆਵਾ ਡਾ. ਅਮਰਪਾਲ ਸਿੰਘ, ਡਾਇਰੈਕਟਰ ਰਿਸਰਚ ਡਾ. ਆਰ. ਕੇ. ਧਵਨ, ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੁਖਦੇਵ ਸਿੰਘ ਅਬਦਾਲ, ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰ: ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦੇਵਿੰਦਰ ਕੌਰ ਸੰਧੂ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply