Thursday, March 19, 2026

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਈਨਲ ਵੋਟਰ ਸੂਚੀਆਂ ਦੀਆਂ ਹਾਰਡ ਤੇ ਸਾਫਟ ਕਾਪੀਆਂ ਦਿੱਤੀਆਂ

ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਅਤੇ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-

ppn0501201727ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਆਦੇਸਾ ਅਨੁਸਾਰ ਅੱਜ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਕ ਵਿਸ਼ੇਸ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਵਿਧਾਨ ਸਭਾ ਚੋਣਾਂ-2017 ਅਧੀਨ ਨਿਯੁੱਕਤ ਕੀਤੇ ਡਿਉਟੀ ਮੈਜਿਸਟ੍ਰੇਟ ਵੀ ਹਾਜਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਐਡੀ.ਐਮ. ਧਾਰਕਲਾਂ, ਸਰਵਜੀਤ ਸਿੰਘ ਚੋਣ ਕਾਨੂੰਗੋ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੋਕੇ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਈਨਲ ਵੋਟਰ ਸੂੱਚੀਆਂ ਦੀ ਹਾਰਡ ਅਤੇ ਸਾਫਟ ਕਾਪੀਆਂ ਦਿੱਤੀਆਂ ਗਈਆਂ।
ਜਗਵਿੰਦਰਜੀਤ ਸਿੰਘ ਗਰੇਵਾਲ ਨੇ ਮੀਟਿੰਗ ਦੇ ਦੋਰਾਨ ਹਾਜ਼ਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਾਰਤੀ ਚੋਣ ਆਯੋਗ ਦੁਆਰਾ ਆਨ ਲਾਈਨ ਪੋਰਟਲ ਸਮਾਧਾਨ, ਸੁਵਿਧਾ ਅਤੇ ਸੁਗਮ ਦੇ ਬਾਰੇ ਵਿੱਚ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਚੋਣਾ ਸਬੰਧੀ ਕਿਸੇ ਵੀ ਤਰ੍ਹਾ ਦੀ ਸਿਕਾਇਤ ਆਨ ਲਾਈਨ ਪੋਰਟਲ ਸਮਾਧਾਨ ਤੇ ਦਰਜ ਕੀਤੀ ਜਾ ਸਕਦੀ ਹੈ ਅਤੇ ਚੋਣਾ ਲਈ ਕਿਸੇ ਵੀ ਤਰ੍ਹਾ ਦੀ ਪਰਮਿਸਨ ਲੈਣ ਲਈ ਆਨ ਲਾਈਨ  ਪੋਰਟਲ ਸੁਵਿਧਾ ਤੇ ਲਾਗ ਆਨ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਗਮ ਪੋਰਟਲ ਵਿੱਚ ਚੋਣਾ ਦੇ ਦੋਰਾਨ ਪ੍ਰਯੋਗ ਹੋਣ ਵਾਲੀ ਸਾਰੀ ਟਰਾਂਸਪੋਰਟ ਦਾ ਵੇਰਵਾ ਦਰਜ ਕੀਤਾ ਜਾਵੇਗਾ।
ਵਿਧਾਨ ਸਭਾ ਚੋਣਾਂ-2017 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣਾਂ ਲਈ ਨਿਯੁੱਕਤ ਕੀਤੇ ਗਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਅਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਆਪਣੀ ਜਿੰਮੇਵਾਰੀ ਨਿਭਾਉਂਣ।ਉਨ੍ਹਾਂ ਸੰਬੋਧਨ ਦੇ ਦੋਰਾਨ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 50 ਹਜਾਰ ਤੋਂ ਜਿਆਦਾ ਰਾਸ਼ੀ ਅਗਰ ਕੋਈ ਇਕ ਸਥਾਨ ਤੋਂ ਦੂਸਰੇ ਸਥਾਨ ਤੱਕ ਲੈ ਕੇ ਆਉਂਦਾ ਜਾਂ ਜਾਂਦਾ ਹੈ ਤਾਂ ਇਸ ਦੇ ਪੂਰੇ ਕਾਗਜਾਤ ਨਾਲ ਰੱਖੇ ਜਾਣ ਅਤੇ ਲਗਾਏ ਨਾਕੇਆਂ ਦੇ ਦੋਰਾਨ ਉਸ ਰਾਸ਼ੀ ਬਾਰੇ ਪੂਰੀ ਜਾਣਕਾਰੀ ਦੇਣੀ ਹੋਵੇਗੀ।ਉਨ੍ਹਾਂ ਕਿਹਾ ਕਿ ਪਾਰਟੀ ਦਾ ਝੰਡਾ ਅਗਰ ਕਿਸੇ ਦੇ ਘਰ ਤੇ ਜਾ ਕਿਸੇ ਇਮਾਰਤ ਤੇ ਲਗਾਇਆ ਜਾਂਦਾ ਹੈ ਤਾਂ ਉਸ ਦੇ ਨਾਲ ਘਰ ਦੇ ਅਤੇ ਇਮਾਰਤ ਦੇ ਮਾਲਿਕ ਦੀ ਲਿੱਖਤ ਰੂਪ ਵਿੱਚ ਆਗਿਆ ਲੈਣਾ ਜਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ ਨਾਕਿਆਂ ਦੋਰਾਨ ਵੀਡਿਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply